Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ

ਜਲੰਧਰ, ਅੱਜ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹੇਮੰਤ ਵਾਟਸ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਫਗਵਾੜਾ ਦੇ ਕਬਾਨਾ ਕਲੱਬ ਵਿਖੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ ਜਿਸ ਵਿਚ ਉਹਨਾਂ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਵੱਖੋ ਵੱਖਰੀਆਂ ਸੁਸਾਇਟੀਆਂ ਖੋਲ ਕੇ ਵੱਖੋ ਵੱਖਰੇ ਨਿਯਮ ਬਣਾਏ ਅਤੇ ਲਾਗੂ ਕੀਤੇ ਜਾਂਦੇ ਹਨ। ਜਥੇਬੰਦੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਹਨਾਂ ਸੁਸਾਇਟੀਆਂ ਦਾ ਕੇਂਦਰੀਕਰਨ ਕਰਕੇ ਨਿਯਮਾਂ ਵਿਚ ਇੱਕਸਾਰਤਾ ਲਿਆਂਦੀ ਜਾਵੇ ਜਾਂ ਪੰਜਾਬ ਸਰਕਾਰ ਇਹਨਾਂ ਸੁਸਾਇਟੀਆਂ ਨੂੰ ਆਪਣੇ ਅਧੀਨ ਕਰੇ ਅਤੇ ਸਟਾਫ ਨੂੰ ਘੱਟੋ ਘੱਟ ਬੇਸਿਕ ਤਨਖਾਹ ਦਿੱਤੀ ਜਾਵੇ। ਮੁਖ ਮੰਤਰੀ ਨੇ ਭਰੋਸਾ ਦਵਾਇਆ ਹੈ ਕਿ 11 ਮਈ ਤੋਂ ਬਾਅਦ ਜਲਦੀ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਯੂਨੀਅਨ ਆਗੂਆਂ ਵੱਲੋਂ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਭਗਵੰਤ ਮਾਨ ਨਾਲ ਉਹਨਾਂ ਦੀ ਮੀਟਿੰਗ ਨਹੀਂ ਹੁੰਦੀ ਤਾਂ ਆਉਣ ਵਾਲੀ 6 ਮਈ ਨੂੰ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਨੂੰ ਰੋਕਿਆ ਜਾਵੇਗਾ। ਮੀਟਿੰਗ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਆਪਣੇ ਅਗਲੇ ਪ੍ਰੋਗਰਾਮ ਫਿਲਹਾਲ ਲਈ ਮੁਲਤਵੀ ਕਰ ਦਿੱਤੇ ਹਨ। ਹੇਮੰਤ ਵਾਟਸ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਵਿੱਖ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਜਾਰੀ ਕਰਤਾ
ਹਰਮਨਪ੍ਰੀਤ ਸਿੰਘ
99144-07070