Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਹਿਮਾਚਲ ਜਾਣ ਵਾਲੇ ਸਾਵਧਾਨ!ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ

ਮਾਨਸੂਨ ਦੇ ਸਰਗਰਮ ਹੁੰਦੇ ਹੀ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨੇ ਭਾਰੀ ਤਬਾਹੀ ਮਚਾਈ ਹੈ। ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਏ.ਟੀ.ਐਮ ਬੂਥ ਅਤੇ ਦੁਕਾਨਾਂ ਵੀ ਰੁੜ੍ਹ ਗਈਆਂ ਹਨ। ਭਾਰੀ ਮੀਂਹ ਦੇ ਰੈੱਡ ਅਲਰਟ ਦਾ ਅਸਰ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ।

ਸੂਬੇ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਕਈ ਘਰਾਂ, ਦੁਕਾਨਾਂ ਅਤੇ ਗਊਸ਼ਾਲਾਵਾਂ ਨੂੰ ਨੁਕਸਾਨ ਪੁੱਜਾ ਹੈ। ਦਰਿਆਵਾਂ ਅਤੇ ਨਾਲਿਆਂ ਵਿੱਚ ਉਛਾਲ ਹੈ। ਪੰਡੋਹ ਮੰਡੀ ਪਾਣੀ ਵਿੱਚ ਡੁੱਬ ਗਈ ਹੈ। ਕਈ ਕਾਰਾਂ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਈਆਂ। ਪੰਡੋਹ ਡੈਮ ਦੇ ਗੇਟ ਵੀ ਖੋਲ੍ਹ ਦਿੱਤੇ ਗਏ ਹਨ। ਦੂਜੇ ਪਾਸੇ ਲਾਹੌਲ-ਸਪੀਤੀ ਦੇ ਸਮਦੋ ਕਾਜ਼ਾ ਗ੍ਰਾਂਫੂ ਰੋਡ ‘ਤੇ ਹੜ੍ਹ ਕਾਰਨ ਗ੍ਰਾਂਫੂ ਅਤੇ ਛੋਟਾ ਦਾਰਾ ਵਿਚਕਾਰ 2 ਟਰਾਲਿਆਂ ‘ਚ 30 ਕਾਲਜ ਵਿਦਿਆਰਥੀ ਫਸ ਗਏ। ਰਾਤ ਭਰ ਦੇ ਬਚਾਅ ਕਾਰਜ ਤੋਂ ਬਾਅਦ ਉਨ੍ਹਾਂ ਨੂੰ ਬਚਾਇਆ ਗਿਆ।ਅੱਜ ਸਵੇਰੇ ਤੋਂ ਪਏ ਭਾਰੀ ਮੀਂਹ ਕਾਰਨ ਪੰਡੋਹ ਡੈਮ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਅਤੇ ਪੰਡੋਹ ਡੈਮ ਦੇ ਸਾਰੇ ਗੇਟ ਖੋਲ੍ਹ ਦਿੱਤੇ ਗਏ। ਪੰਡੋਹ ਮੰਡੀ ਦੇ ਨਾਲ ਲੱਗਦੇ ਬਿਆਸ ਦਰਿਆ ਵਿੱਚ ਭਾਰੀ ਹੜ੍ਹ ਦੇਖਣ ਨੂੰ ਮਿਲਿਆ। ਪੰਡੋਹ ਬਾਜ਼ਾਰ ਦੇ ਲਾਲ ਪੁਲ ਕੋਲ ਇੱਕ ਘਰ ਵਿੱਚ ਪਾਣੀ ਭਰ ਜਾਣ ਕਾਰਨ 6 ਲੋਕ ਫਸ ਗਏ ਸਨ, ਜਿਨ੍ਹਾਂ ਨੂੰ ਐਸਡੀਆਰਐਫ ਦੀ ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ।ਮਨਾਲੀ ‘ਚ ਪਿਛਲੇ 2 ਦਿਨਾਂ ਤੋਂ ਬਾਰਿਸ਼ ਜਾਰੀ ਹੈ, ਅਜਿਹੇ ‘ਚ ਨਦੀਆਂ-ਨਾਲਿਆਂ ‘ਚ ਉਛਾਲ ਹੈ, ਮਨਾਲੀ ਤੋਂ ਸਿਰਫ 4 ਕਿਲੋਮੀਟਰ ਦੀ ਦੂਰੀ ‘ਤੇ ਵਿਆਸ ਨਦੀ ਦੇ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ ‘ਚ ਖਤਰਾ ਬਣਿਆ ਹੋਇਆ ਹੈ। ਹਿਮਾਚਲ ‘ਚ 24 ਘੰਟਿਆਂ ‘ਚ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਨੈਸ਼ਨਲ ਹਾਈਵੇ ਬੰਦ ਹਨ। ਇਸ ਦੇ ਨਾਲ ਹੀ ਜ਼ਮੀਨ ਖਿਸਕਣ ਕਾਰਨ 250 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਭਾਰੀ ਮੀਂਹ ਕਾਰਨ ਕੁੱਲੂ-ਮਨਾਲੀ ਰੋਡ ‘ਤੇ ਰਾਮਸ਼ੀਲਾ ਨੇੜੇ ਬਿਆਸ ਦਰਿਆ ‘ਚ ਕਈ ਥਾਵਾਂ ‘ਤੇ ਪਥਰਾਅ ਅਤੇ ਪਾਣੀ ਦਾ ਪੱਧਰ ਵਧਣ ਕਾਰਨ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਕੁੱਲੂ ਅਤੇ ਮਨਾਲੀ ਤੋਂ ਅਟਲ ਸੁਰੰਗ ਅਤੇ ਰੋਹਤਾਂਗ ਵੱਲ ਜਾਣ ਵਾਲੇ ਵਾਹਨਾਂ ਨੂੰ ਰੋਕ ਦਿੱਤਾ ਗਿਆ ਹੈ।