ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ ਹੈ। ਫਿਲਹਾਲ ਇਕ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਬਾਕੀ ਚਾਰ ਲਾਸ਼ਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐਸਪੀ ਕਿੰਨੌਰ ਵਿਵੇਕ ਚਹਿਲ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।ਜਾਣਕਾਰੀ ਮੁਤਾਬਕ ਇਹ ਹਾਦਸਾ ਕਿਨੌਰ ਦੇ ਸ਼ਿਲਟੀ ਰੋਡ ਲਿੰਕ ਰੋਡ ‘ਤੇ ਵਾਪਰਿਆ। ਪੁਲਿਸ ਅਤੇ ਹੋਮ ਗਾਰਡ ਦੇ ਜਵਾਨਾਂ ਨੇ ਬਚਾਅ ਕਾਰਜ ਚਲਾ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਬਰਾਮਦ ਕੀਤੀ ਗਈ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਦਸੇ ਦੌਰਾਨ ਬੋਲੈਰੋ ਗੱਡੀ ਕਰੀਬ ਅੱਧਾ ਕਿਲੋਮੀਟਰ ਹੇਠਾਂ ਖਾਈ ਵਿੱਚ ਜਾ ਡਿੱਗੀ। ਘਟਨਾ ਵਿੱਚ ਮਾਰੇ ਗਏ ਸਾਰੇ ਨੌਜਵਾਨ ਕਿਨੌਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ।
ਹਿਮਾਚਲ ਨਦੀ ‘ਚ ਡਿੱਗੀ ਬੋਲੈਰੋ, 5 ਨੌਜਵਾਨਾਂ ਦੀ ਮੌਤ
- Post author:businesSsKhas
- Post published:January 17, 2024
- Post category:ਦੇਸ਼
