Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਹਿਮਾਚਲ ਪ੍ਰਦੇਸ਼ ‘ਚ ਡੀਜਲ ਦੇ ਵਧੇ ਰੇਟ

ਕੁਦਰਤ ਦੇ ਕਹਿਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੱਖੂ ਸਰਕਾਰ ਨੇ ਮਹਿੰਗਾਈ ਦਾ ਜ਼ੋਰਦਾਰ ਝਟਕਾ ਦਿੱਤਾ ਹੈ। ਦਰਅਸਲ ਹਿਮਾਚਲ ਸਰਕਾਰ ਨੇ ਡੀਜਲ ਦੇ ਭਾਅ ਵਿੱਚ 3 ਪ੍ਰਤੀ ਲੀਟਰ ਵੈਟ ਦਾ ਇਜ਼ਾਫਾ ਕੀਤਾ ਹੈ। ਪਿਛਲੇ ਸਾਲ ਦੇ ਦਸੰਬਰ ਵਿੱਚ ਬਣੀ ਸੁਖਵਿੰਦਰ ਸੱਖੂ ਦੀ ਸਰਕਾਰ ਨੇ ਹੁਣ ਤੱਕ ਤੇਲ ਦੇ ਰੇਟਾਂ ਵਿੱਚ ਦੋ ਵਾਰ ਇਜ਼ਾਫਾ ਕਰ ਦਿੱਤਾ ਹੈ।ਜਦਕਿ ਭਾਜਪਾ ਦੀ ਸਰਕਾਰ ਨੇ ਆਪਣੇ 5 ਸਾਲ ਦੇ ਕਾਰਜਕਾਲ ਵਿੱਚ ਤੇਲ ਦੇ ਰੇਟਾਂ ਵਿੱਚ ਸਿਰਫ਼ ਇੱਕ ਵਾਰ ਹੀ ਵਾਧਾ ਕੀਤਾ ਜਦਕਿ ਇੱਕ ਵਾਰ ਰੇਟ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਵੀ ਦਿੱਤੀ ਸੀ। ਸੱਖੂ ਸਰਕਾਰ ਨੇ ਡੀਜਲ ‘ਤੇ ਵੈਟ 7.40 ਰੁਪਏ ਤੋਂ ਵਧਾ ਕੇ 10.40 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਮਾਲ ਭਾੜੇ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਬੱਸਾਂ ਅਤੇ ਟਰੱਕਾਂ ਦੇ ਕਿਰਾਏ ਵਧਣ ਨਾਲ ਵੀ ਮਹਿੰਗਾਈ ਵਧਣ ਦੀ ਸੰਭਾਵਨਾ ਹੈ ਦਿਲਚਸਪ ਗੱਲ ਇਹ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਵਧਾਏ ਰੇਟਾਂ ਦਾ ਪੰਜਾਬ ਸਰਕਾਰ ਨੂੰ ਫਾਇਦਾ ਪੁੱਜ ਸਕਦਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੁਆਬਾ ਨੇ ਦੱਸਿਆ ਕਿ ਪੰਜਾਬ ਵਿੱਚ ਡੀਜਲ ਦਾ ਔਸਤ ਰੇਟ 88.90 ਪੈਸੇ ਹੈ ਜਦਕਿ ਪਠਾਨਕੋਟ ਦੇ ਨੇੜੇ ਹੀ ਹਿਮਾਚਲ ਪ੍ਰਦੇਸ਼ ਦੇ ਕਸਬੇ ਡਮਟਾਲ ਵਿੱਚ 88.05 ਪੈਸੇ ਉਤੇ ਡੀਜਲ ਵਿਕ ਰਿਹਾ ਹੈ। ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਡੀਜਲ ਦਾ ਰੇਟ ਤਿੰਨ ਰੁਪਏ ਘੱਟ ਸੀ। ਇਸ ਕਾਰਨ ਪੰਜਾਬ ਤੋਂ ਜਾਣ ਵਾਲੇ ਲੋਕ ਹਿਮਾਚਲ ਪ੍ਰਦੇਸ਼ ਵਿੱਚ ਸਸਤਾ ਤੇਲ ਪੁਵਾਉਣ ਨੂੰ ਤਰਜੀਹ ਦਿੰਦੇ ਸਨ। ਵੱਡੀਆਂ, ਕਾਰੋਬਾਰੀ ਗੱਡੀਆਂ ਤੇ ਲੰਬੇ ਰੂਟਾਂ ਉਤੇ ਚੱਲਣ ਵਾਲੇ ਵਾਹਨ ਪੰਜਾਬ ਦੀ ਬਜਾਏ ਹਿਮਾਚਲ ਵਿੱਚ ਸਸਤਾ ਤੇਲ ਪੁਵਾਉਣ ਨੂੰ ਪਹਿਲ ਦਿੰਦੇ ਸਨ। ਕਈ ਵਾਰ ਲੋਕ ਸਪੈਸ਼ਲ ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ਵਿੱਚ ਤੇਲ ਪੁਵਾਉਣ ਜਾਂਦੇ ਸਨ। ਹੁਣ ਜੇਕਰ ਪੰਜਾਬ ਸਰਕਾਰ ਤੇਲ ਦੇ ਰੇਟਾਂ ਵਿੱਚ ਕੋਈ ਵਾਧਾ ਨਹੀਂ ਕਰਦੇ ਤਾਂ ਪੰਜਾਬ ਦੇ ਲੋਕ ਹਿਮਾਚਲ ਦੀ ਬਜਾਏ ਆਪਣੇ ਰਾਜ ਵਿੱਚ ਹੀ ਤੇਲ ਪੁਵਾਉਣਗੇ। ਇਸ ਨਾਲ ਤੇਲ ਦੀ ਵਿਕਰੀ ਵਿੱਚ ਵਾਧਾ ਹੋਣ ਦੇ ਆਸਾਰ ਹਨ, ਜਿਸ ਨਾਲ ਪੰਜਾਬ ਸਰਕਾਰ ਦੀ ਮਾਲੀਏ ਨੂੰ ਫਾਇਦਾ ਪੁੱਜੇਗਾ।