Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ‘ਚ ਗੜੇਮਾਰੀ ਹੋਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੂਰਬੀ ਉੱਤਰ ਪ੍ਰਦੇਸ਼ ਵਿਚ 3 ਅਪ੍ਰੈਲ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਜਦਕਿ ਪੱਛਮੀ ਉੱਤਰ ਪ੍ਰਦੇਸ਼ ‘ਚ ਕਈ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਬਿਹਾਰ ਵਿੱਚ ਮੌਸਮ ਆਮ ਤੌਰ ‘ਤੇ ਸਾਫ਼ ਰਹਿਣ ਦੀ ਉਮੀਦ ਹੈ। ਆਈਐਮਡੀ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ 5 ਅਪ੍ਰੈਲ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਕਈ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ 3 ਅਤੇ 4 ਅਪ੍ਰੈਲ ਨੂੰ ਇਸ ਖੇਤਰ ‘ਚ ਹਨੇਰੀ ਨਾਲ ਮੀਂਹ ਪੈ ਸਕਦਾ ਹੈ।

4 ਅਪ੍ਰੈਲ ਤੱਕ ਉੱਤਰੀ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰਾਖੰਡ ‘ਚ 3 ਅਤੇ 4 ਅਪ੍ਰੈਲ ਨੂੰ ਜਦਕਿ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ‘ਚ 3 ਅਪ੍ਰੈਲ ਯਾਨੀ ਅੱਜ ਕਈ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇਨ੍ਹਾਂ ਰਾਜਾਂ ਵਿੱਚ ਮੀਂਹ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।ਆਈਐਮਡੀ ਦੇ ਅਨੁਸਾਰ 5 ਅਪ੍ਰੈਲ ਤੱਕ ਉੱਤਰ-ਪੂਰਬੀ ਭਾਰਤ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।