Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਹੁਣ 500 ਦੇ ਨੋਟ ਵੀ ਹੋਣਗੇ ਬੰਦ!

ਭਾਰਤੀ ਰਿਜ਼ਰਵ ਬੈਂਕ (RBI) ਨੇ ਅੱਜ ਮੁਦਰਾ ਨੀਤੀ ਕਮੇਟੀ (MPC) ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਐਲਾਨ ਕੀਤਾ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ 3 ਦਿਨਾਂ ਤੱਕ ਚੱਲੀ ਇਸ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।ਦਾਸ ਨੇ ਰੈਪੋ ਦਰ ਵਿੱਚ ਕੋਈ ਬਦਲਾਅ ਨਾ ਕਰਨ ਦਾ ਐਲਾਨ ਕਰਦਿਆਂ ਮਹਿੰਗਾਈ, ਜੀਡੀਪੀ ਅਤੇ ਆਰਥਿਕਤਾ ਦੇ ਹੋਰ ਮਹੱਤਵਪੂਰਨ ਕਾਰਕਾਂ ਨੂੰ ਵੀ ਉਜਾਗਰ ਕੀਤਾ। ਆਰਬੀਆਈ ਗਵਰਨਰ ਨੇ ਦੇਸ਼ ਵਿੱਚ 2000 ਅਤੇ 500 ਰੁਪਏ ਦੇ ਨੋਟਾਂ ਬਾਰੇ ਵੀ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ 1000 ਰੁਪਏ ਦੇ ਨੋਟ ਨੂੰ ਮੁੜ ਲਾਗੂ ਕਰਨ ‘ਤੇ ਚੱਲ ਰਹੀ ਚਰਚਾ ‘ਤੇ ਵੀ ਸਥਿਤੀ ਸਪੱਸ਼ਟ ਕੀਤੀ।

ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਹੁਣ ਤੱਕ 2000 ਰੁਪਏ ਦੇ ਨੋਟਾਂ ਵਿੱਚੋਂ ਅੱਧੇ ਬੈਂਕਾਂ ਵਿੱਚ ਵਾਪਸ ਆ ਚੁੱਕੇ ਹਨ। 2,000 ਰੁਪਏ ਦੇ ਨੋਟ 30 ਸਤੰਬਰ ਤੱਕ ਬੈਂਕਾਂ ਵਿੱਚ ਜਮ੍ਹਾ ਜਾਂ ਬਦਲੇ ਜਾ ਸਕਦੇ ਹਨ। ਸ਼ਕਤੀਕਾਂਤ ਦਾਸ ਨੇ ਸਪੱਸ਼ਟ ਕੀਤਾ ਕਿ ਕੇਂਦਰੀ ਬੈਂਕ ਦਾ 500 ਰੁਪਏ ਦੇ ਨੋਟ ਨੂੰ ਚਲਣ ਤੋਂ ਬਾਹਰ (500 note ban) ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਸਬੰਧੀ ਚੱਲ ਰਹੀਆਂ ਚਰਚਾਵਾਂ ਗੁੰਮਰਾਹਕੁੰਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਫਵਾਹਾਂ ‘ਤੇ ਯਕੀਨ ਨਾ ਕਰਨ।ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਦੇਸ਼ ਵਿੱਚ 1000 ਰੁਪਏ ਦੇ ਨੋਟ ਨੂੰ ਮੁੜ ਲਾਗੂ ਕਰਨ ਨੂੰ ਲੈ ਕੇ ਚੱਲ ਰਹੀ ਚਰਚਾ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬੈਂਕ ਦੀ 1000 ਰੁਪਏ ਦੇ ਨੋਟ ਛਾਪਣ ਦੀ ਕੋਈ ਯੋਜਨਾ ਨਹੀਂ ਹੈ। ਇਹ ਨੋਟ ਦੇਸ਼ ‘ਚ ਫਿਰ ਤੋਂ ਸਰਕੂਲੇਸ਼ਨ ‘ਚ ਨਹੀਂ ਆਵੇਗਾ। ਇਸ ਸਬੰਧੀ ਜੋ ਵੀ ਖ਼ਬਰਾਂ ਆ ਰਹੀਆਂ ਹਨ, ਉਹ ਸਿਰਫ਼ ਅਫ਼ਵਾਹਾਂ ਹਨ।