Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

10ਵੀਂ ਕੌਮੀ ਗੱਤਕਾ ਮਹਿਲਾ ਚੈਂਪੀਅਨਸ਼ਿਪ 20 ਜਨਵਰੀ ਤੋਂ ਤਲਵੰਡੀ ਸਾਬੋ ਵਿਖੇ

जालंधर13 ਜਨਵਰੀ : जालंधरਜਲੰਧਰਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.), ਵੱਲੋਂ 20 ਜਨਵਰੀ ਤੋਂ 21 ਜਨਵਰੀ ਤੱਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ,ਪੰਜਾਬ ਵਿਖੇ 10ਵੀਂ ਨੈਸ਼ਨਲ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਜਲੰਧਰ ਤੋਂ ਗਤਕਾ ਮਾਸਟਰ ਬਲਦੇਵ ਸਿੰਘ ਨੇ ਦੱਸਿਆ ਕਿ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ ਇਹ ਗੱਤਕਾ ਮੁਕਾਬਲੇ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਉਮਰ ਵਰਗ ਲਈ ਕਰਵਾਏ ਜਾਣਗੇ ਜਿੱਥੇ ਦਰਜਨ ਤੋਂ ਵੱਧ ਰਾਜਾਂ ਦੀਆਂ ਟੀਮਾਂ ਉਮਰ ਵਾਰਗ 14 ਤੋਂ ਘੱਟ, 18 ਸਾਲ ਤੋਂ ਘੱਟ, 22 ਸਾਲ ਤੋਂ ਘੱਟ ਅਤੇ 25 ਸਾਲ ਤੋਂ ਘੱਟ ਉਮਰ ਵਰਗ ਵਿੱਚ ਭਾਗ ਲੈਣਗੀਆਂ। ਉਨਾਂ ਕਿਹਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉਪ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਹੋ ਰਹੇ ਇਹ ਮੁਕਾਬਲੇ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਐਨ.ਜੀ.ਏ.ਆਈ. ਦੇ ਗੱਤਕਾ ਨਿਯਮਾਂ ਅਨੁਸਾਰ ਕਰਵਾਏ ਜਾਣਗੇ।
ਇਸ ਦੌਰਾਨ ਐਨ.ਜੀ.ਏ.ਆਈ. ਦੇ ਕੌਮੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਖਿਡਾਰੀਆਂ ਲੰਗਰ ਅਤੇ ਠਹਿਰਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਇੱਕ ਟੀਮ ਨੂੰ ਇੰਨਾ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਪਣੀ ਗੱਤਕਾ ਕਿੱਟ ਲਿਆਉਣੀ ਪਵੇਗੀ। ਸਾਰੀਆਂ ਖਿਡਾਰਨਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ।