Saturday, May 18, 2024
Homeਵਿਦੇਸ਼ਕੈਨੇਡਾ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮੁੜਨਾ ਪੈ ਸਕਦਾ ਹੈ ਵਾਪਸ, ਕੈਨੇਡਾ ਸਰਕਾਰ...

ਕੈਨੇਡਾ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮੁੜਨਾ ਪੈ ਸਕਦਾ ਹੈ ਵਾਪਸ, ਕੈਨੇਡਾ ਸਰਕਾਰ ਨੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਕੀਤਾ ਇਨਕਾਰ

ਕੈਨੇਡਾ ਸਰਕਾਰ ਨੇ ਇੱਥੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਵਾਪਸ ਮੁੜਨਾ ਪੈ ਸਕਦਾ ਹੈ। ਮੌਜੂਦਾ ਸਮੇਂ ‘ਚ ਤਕਰੀਬਨ 14 ਲੱਖ ਵਿਦਿਆਰਥੀ ਪੋਸਟ ਗ੍ਰੈਜੂਏਟ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰ ਰਹੇ ਹਨ ਅਤੇ ਜੇਕਰ ਸਰਕਾਰ ਸਖਤ ਕਦਮ ਚੁੱਕਦੀ ਹੈ ਤਾਂ ਅਗਲੇ ਸਾਲ ਉਨ੍ਹਾਂ ਨੂੰ ਵਾਪਸ ਆਪਣੇ ਦੇਸ਼ਾਂ ‘ਚ ਜਾਣਾ ਪੈ ਸਕਦਾ ਹੈ।ਦੱਸ ਦਈਏ ਕਿ ਜਿਹੜੇ ਵਿਦਿਆਰਥੀਆਂ ਦਾ ਇਕ ਜਨਵਰੀ 2024 ਨੂੰ ਪਰਮਿਟ ਖਤਮ ਹੋ ਰਿਹਾ ਹੈ, ਉਨ੍ਹਾਂ ਦਾ ਵਰਕ ਪਰਮਿਟ ਅੱਗੇ ਨਹੀਂ ਵਧਾਇਆ ਜਾਵੇਗਾ। ਪਰ ਜਿਹੜੇ ਵਿਦਿਆਰਥੀਆਂ ਦਾ ਪਰਮਿਟ 31 ਦਸੰਬਰ ਨੂੰ ਖਤਮ ਹੋ ਰਿਹਾ ਹੈ, ਉਹ ਅਜੇ ਵੀ 18 ਮਹੀਨਿਆਂ ਲਈ ਵਧਾਉਣ ਵਾਸਤੇ ਅਪਲਾਈ ਕਰ ਸਕਦੇ ਹਨ।ਆਈਆਰਸੀਸੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੋਸਟ ਗ੍ਰੈਜੂਏਟ ਕਰ ਚੁੱਕੇ ਵਿਦਿਆਰਥੀ ਅਜੇ ਵੀ ਓਪਨ ਵਰਕ ਪਰਮਿਟ ਵਧਾਉਣ ਲਈ ਅਪਲਾਈ ਕਰ ਸਕਦੇ ਹਨ। ਆਈਆਰਸੀਸੀ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ 6 ਅਪਰੈਲ 2023 ਨੂੰ ਵਰਕ ਪਰਮਿਟ ਦਿੱਤਾ ਗਿਆ, ਉਹ ਪਾੜ੍ਹੇ 31 ਦਸੰਬਰ ਤੋਂ ਪਹਿਲਾਂ ਪਹਿਲਾਂ ਓਪਨ ਵਰਕ ਪਰਮਿਟ ਲਈ ਅਪਲਾਈ ਕਰ ਸਕਦੇ ਹਨ। ਵਿਭਾਗ ਦਾ ਇਹ ਵੀ ਅੰਦਾਜਾ ਹੈ ਕਿ 2023 ਵਿਚ ਇਕ ਲੱਖ 27 ਹਜ਼ਾਰ ਪੋਸਟ ਗ੍ਰੈਜੂਏਟ ਵਰਕ ਪਰਮਿਟ ਦੀ ਮਿਆਦ ਖਤਮ ਹੋ ਜਾਵੇਗੀ। 67 ਹਜ਼ਾਰ ਪਰਮਿਟ ਧਾਰਕਾਂ ਨੇ ਪਹਿਲਾਂ ਹੀ ਅਪਲਾਈ ਕਰ ਲਿਆ ਹੈ, ਜਦ ਕਿ ਬਾਕੀਆਂ ਦਾ ਅਪਲਾਈ ਕਰਨਾ ਬਾਕੀ ਹੈ।ਵਰਕ ਪਰਮਿਟ ‘ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ। ਕੈਨੇਡਾ ਵਿੱਚ ਵਰਤਮਾਨ ਵਿੱਚ, 9.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 14 ਲੱਖ ਕੋਲ ਵਰਕ ਪਰਮਿਟ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments