Saturday, May 18, 2024
Homeਵਿਦੇਸ਼ਵਿਦਿਅਕ ਅਤੇ ਧਾਰਮਿਕ ਕੌਂਸਲਾਂ ਵੱਲੋਂ ਧਰਮ ਤੇ ਵਿਰਸੇ ਨਾਲ ਜੋੜਨ ਦਾ ਵੱਡਾ...

ਵਿਦਿਅਕ ਅਤੇ ਧਾਰਮਿਕ ਕੌਂਸਲਾਂ ਵੱਲੋਂ ਧਰਮ ਤੇ ਵਿਰਸੇ ਨਾਲ ਜੋੜਨ ਦਾ ਵੱਡਾ ਉਪਰਾਲਾ

ਨਿਊਯਾਰਕ, ਸਿੱਖ ਕੌਮ ਦਾ ਭਵਿੱਖ ਅਗਲੀ ਪੀੜ੍ਹੀ ਨੂੰ ਗੁਰਬਾਣੀ ਅਤੇ ਮਾਣਮੱਤੇ ਇਤਿਹਾਸ ਤੇ ਵਿਰਸੇ ਨਾਲ ਜੋੜਣ ਲਈ ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਕੌਂਸਲਾਂ ਵਲੋਂ ਦੁਨੀਆਂ ਭਰ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। 2021 ਤੋਂ ਸ਼ੁਰੂ ਹੋਏ ਸਲਾਨਾ ਧਾਰਮਿਕ ਪ੍ਰਤੀਯੋਗਤਾ ਮੁਕਾਬਲਿਆਂ ਵਿਚ ਬੱਚਿਆਂ ਅਤੇ ਪਰਿਵਾਰਾਂ ਦੇ ਹੁੰਗਾਰੇ ਤੇ ਉਤਸ਼ਾਹ ਨੂੰ ਵੇਖਦਿਆਂ, ਇਸ ਸਾਲ ਦਾ ਇਹ ਪ੍ਰੋਗਰਾਮ ਗੁਰੂ
ਅਰਜਨ ਦੇਵ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਜੀਵਨ ਇਤਿਹਾਸ ਨਾਲ ਸਬੰਧਤ ਤੇ ਗੁਰਬਾਣੀ ਦੀਆਂ ਸਿੱਖਿਆਵਾਂ ਉਪਰ ਅਧਾਰਤ ਵਿਸ਼ਿਆਂ ਉੱਤੇ ਕਰਵਾਇਆ ਗਿਆ। ਜਿਸ ਨਾਲ ਕਿ ਦੁਨਿਆਵੀ ਚਕਾਚੌਂਧ ਦੇ ਅਸਰ ਹੇਠ ਆਪਣੇ ਮਾਣਮੱਤੇ ਇਤਿਹਾਸਕ ਵਿਰਸੇ ਤੋਂ ਦੂਰ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਮੁੜ ਲਾਸਾਨੀ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣੂ ਕਰਵਾਕੇ ਜੋੜਿਆ ਜਾਵੇ । ਪ੍ਰੋਗਰਾਮ ਦੇ ਅਖੀਰ ਵਿਚ ਇਕ ਬਹੁਤ ਹੀ ਪ੍ਰਭਾਵਸ਼ਾਲੀ ਇਨਾਮ ਵੰਡ ਸਮਾਗਮ ਹੋਇਆ। ਜਿਸ ਦੌਰਾਨ ਈਸਟ-ਕੋਸਟ ਦੀਆਂ ਮਾਇਨਾਜ ਹਸਤੀਆਂ ਅਤੇ ਸਿੱਖ ਲੀਡਰਾਂ ਨੇ ਆਪਣੇ ਕਰ ਕਮਲਾਂ ਨਾਲ, ਸਵਾਲ-ਜਵਾਬ (ਕੁਇਜ਼), ਗੁਰਬਾਣੀ ਕੰਠ, ਅਤੇ ਸਪੀਚ ਦੇ ਮੁਕਾਬਲਿਆਂ ਵਿਚ ਤਿੰਨੇ ਉਮਰ ਵਰਗਾਂ ਵਿਚ ਪਹਿਲੇ, ਦੂਜੇ, ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਬਹੁਤ ਹੀ ਆਕਰਸ਼ਕ ਅਤੇ ਵੱਡੇ ਇਨਾਮ ਦਿਤੇ ਗਏ । ਅਮਰੀਕਾ ਰੀਜਨ ਵਿਚ ਈਸਟ-ਕੋਸਟ ਲੈਵਲ ਦੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਬੱਚਿਆਂ ਦੇ ਮਾਪਿਆਂ ਦੇ ਨਾਲ, ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ, ਤੇ ਸਿੱਖ ਸੰਗਤਾਂ ਨੇ ਭਰਪੂਰ ਸਹਿਜੋਗ ਦਿਤਾ ਅਤੇ ਨਾਲ ਹੀ ਇਸ ਵੱਡੇ ਪੱਧਰ ਦੇ ਕਾਰਜ ਵਿੱਚ ਸਿੱਖ ਕੋਆਰਡੀਨੇਸ਼ਨ ਕਮੇਟੀ (ਯੂ ਐਸ ਏ), ਅਮੈਰਿਕਨ ਗੁਰਦੁਆਰਾ ਪ੍ਰਬੰਧਕ ਕਮੇਟੀ (AGPC) ਨੇ ਵੀ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ ਅਤੇ ਸਾਰਿਆਂ ਨੇ ਹੀ ਵਿਦਿਅਕ, ਧਾਰਮਿਕ ਕੌਂਸਲਾਂ ਦੇ ਇਸ ਉਦਮ ਦੀ ਬਹੁਤ ਸ਼ਲਾਘਾ ਕੀਤੀ। ਆਉਣ ਵਾਲੇ ਸਮੇ ਵਿਚ ਵੀ ਸੱਚੇ ਪਾਤਸ਼ਾਹ ਜੀ ਕਿਰਪਾ ਕਰਕੇ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਹੋਰ ਵੀ ਉਦਮ ਉਪਰਾਲੇ ਕਰਵਾਉਂਦੇ ਰਹਿਣ, ਤਾਂ ਕਿ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਮਨੁੱਖਤਾਵਾਦੀ ਸੰਦੇਸ਼ ਨੌਜਵਾਨਾਂ ਬੱਚਿਆਂ ਤੋਂ ਲੈ ਕੇ ਦੁਨੀਆ ਦੇ ਹਰ ਮਨੁੱਖ ਮਾਤਰ ਤੱਕ ਪਹੁੰਚ ਸਕੇ ॥

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments