Saturday, May 4, 2024
Homeਵਿਦੇਸ਼ਕੈਨੇਡਾ 'ਚ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਕੈਨੇਡਾ ‘ਚ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਕੈਨੇਡਾ ਪੜ੍ਹਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਬੁਰੀ ਖ਼ਬਰ ਹੈ। ਕਿਉਂਕਿ ਕੈਨੇਡਾ ਸਰਕਾਰ ਨੇ ਅਗਲੇ ਦੋ ਸਾਲਾਂ ਲਈ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ ਕਰਨ ਅਤੇ ਵੀਜ਼ਾ ਜਾਰੀ ਕਰਨ ਦੀ ਸੀਮਾ ਤੈਅ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਨਿੱਜੀ ਕਾਲਜਾਂ ਤੋਂ ਗਰੈਜੂਏਟ ਹੋਣ ਵਾਲਿਆਂ ਨੂੰ ਵਰਕ ਪਰਮਿਟ ਵੀ ਨਹੀਂ ਮਿਲੇਗਾ।ਇਸ ਨੂੰ ਜਸਟਿਨ ਟਰੂਡੋ ਸਰਕਾਰ ਦਾ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ। ਇਹ ਫੈਸਲਾ ਉਨ੍ਹਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਤੋੜ ਸਕਦਾ ਹੈ ਜੋ ਕੈਨੇਡਾ ਵਿੱਚ ਪੜ੍ਹਨਾ ਚਾਹੁੰਦੇ ਹਨ।ਰਿਪੋਰਟ ਮੁਤਾਬਕ ਕੈਨੇਡਾ ਨੇ ਐਲਾਨ ਕੀਤਾ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟਾਂ ਲਈ ਸਵੀਕਾਰ ਕੀਤੀਆਂ ਗਈਆਂ ਅਰਜ਼ੀਆਂ ਦੀ ਗਿਣਤੀ ‘ਤੇ ਇਨਟੇਕ ਕੈਪ ਲਗਾਏਗਾ, ਜਿਸ ਦੇ ਨਤੀਜੇ ਵਜੋਂ 2023 ਦੇ ਮੁਕਾਬਲੇ ਇਸ ਸਾਲ ਗਿਣਤੀ ਵਿੱਚ 35 ਪ੍ਰਤੀਸ਼ਤ ਦੀ ਕਮੀ ਆਉਣ ਵਾਲੀ ਹੈ। ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਕੈਨੇਡਾ ਵਿੱਚ ਰਿਹਾਇਸ਼ੀ ਸੰਕਟ ਤੇਜ਼ੀ ਨਾਲ ਵਧਿਆ ਹੈ।

RELATED ARTICLES
- Advertisment -

Most Popular

Recent Comments