Saturday, May 18, 2024
Homeਵਪਾਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਕੀਤਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਕੀਤਾ ਐਲਾਨ,LPG ਸਿਲੰਡਰ ਦੀਆਂ ਕੀਮਤਾਂ ਵਿਚ ਕਟੌਤੀ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ, ਭੋਪਾਲ ਵਿੱਚ 808.50 ਰੁਪਏ, ਜੈਪੁਰ ਵਿੱਚ 806.50 ਰੁਪਏ ਅਤੇ ਪਟਨਾ ਵਿੱਚ 901 ਰੁਪਏ ਹੋ ਗਈ ਹੈ।ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ ‘ਤੇ ਸਰਕਾਰ ਨੇ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ 200 ਰੁਪਏ ਘਟਾਈ ਸੀ।ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, ‘‘ਇਸ ਨਾਲ ਨਾਰੀ ਸ਼ਕਤੀ ਦਾ ਜੀਵਨ ਆਸਾਨ ਹੋਣ ਦੇ ਨਾਲ-ਨਾਲ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ, ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਸੁਧਾਰ ਹੋਵੇਗਾ।’’

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments