Saturday, May 18, 2024
Homeਵਪਾਰਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ

ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ

ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਤਬਾਦਲੇ ਬਾਰੇ ਅਹਿਮ ਫੈਸਲਾ ਲਿਆ ਹੈ ਅਤੇ ਜਲਦ ਅਪਲਾਈ ਕਰਨ ਲਈ ਵੀ ਕਿਹਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੇ ਤਬਾਦਲੇ ਜੂਨ ਮਹੀਨੇ ਦੀ ਬਜਾਏ ਮਾਰਚ ਮਹੀਨੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਕਿਹਾ ਕਿ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇੱਛੁਕ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਹਾਲਾਂਕਿ, ਤਬਾਦਲੇ ਲਈ ਇੱਕ ਸਾਲ ਦੀ ACR ਵੀ ਮੰਨੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਹਰਜੋਤ ਬੈਂਸ ਨੇ ਟਵੀਟ ਕਰ ਲਿਖਿਆ ਹੈ ਕਿ ਮਾਨ ਸਰਕਾਰ ਅਧਿਆਪਕਾਂ ਦੇ ਨਾਲ..ਅਧਿਆਪਕਾਂ ਦੀ ਬਦਲੀ ਦੀ ਮੰਗ ਨੂੰ ਮੰਨਦੇ ਹੋਏ ਜੂਨ ਵਿੱਚ ਹੋਣ ਵਾਲੀਆਂ ਆਮ ਬਦਲੀਆਂ ਇਸ ਵਾਰ ਮਾਰਚ ਮਹੀਨੇ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ,ਇੱਛੁਕ ਅਧਿਆਪਕ 12 ਤੋਂ 19 ਮਾਰਚ ਤੱਕ Online ਅਪਲਾਈ ਕਰ ਸਕਦੇ ਹਨ..

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments