Saturday, May 18, 2024
Homeਪੰਜਾਬਪਿਛਲੇ 48 ਘੰਟਿਆਂ ਵਿੱਚ ਤਿੰਨ ਪੀ.ਓ ਗ੍ਰਿਫ਼ਤਾਰ

ਪਿਛਲੇ 48 ਘੰਟਿਆਂ ਵਿੱਚ ਤਿੰਨ ਪੀ.ਓ ਗ੍ਰਿਫ਼ਤਾਰ

ਜਲੰਧਰ, 20 ਅਪਰੈਲ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਭਗੌੜੇ ਅਪਰਾਧੀਆਂ (ਪੀ.ਓ.) ਨੂੰ ਫੜਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ 48 ਘੰਟਿਆਂ ਦੌਰਾਨ ਸ਼ਹਿਰ ਵਿੱਚੋਂ ਤਿੰਨ ਭਗੌੜੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪਿਛਲੇ ਦੋ ਦਿਨਾਂ ਵਿੱਚ ਤਿੰਨ ਭਗੌੜੇ/ਭਗੌੜਿਆਂ ਨੂੰ ਫੜ ਕੇ ਅਪਰਾਧ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ, ਪੀ.ਐਸ. ਵੂਮੈਨ, ਪੀ.ਐਸ. ਸਦਰ ਅਤੇ ਐਮਰਜੈਂਸੀ ਰਿਸਪਾਂਸ ਸਿਸਟਮ ਸਟਾਫ਼ ਦੀਆਂ ਸਖ਼ਤ ਕੋਸ਼ਿਸ਼ਾਂ ਦੇ ਇਨ੍ਹਾਂ ਪੀ.ਓਜ਼ ਦੀ ਗ੍ਰਿਫ਼ਤਾਰੀ ਨਾਲ ਠੋਸ ਨਤੀਜੇ ਸਾਹਮਣੇ ਆਏ ਹਨ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਪੀ.ਓ. ਨੂੰ ਨਿਗਰਾਨੀ ਤਕਨੀਕਾਂ, ਖੁਫੀਆ ਜਾਣਕਾਰੀ ਇਕੱਤਰ ਕਰਕੇ ਅਤੇ ਛਾਪਿਆਂ ਦੇ ਸੁਮੇਲ ਦੀ ਵਰਤੋਂ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਭਗੌੜਿਆਂ ਦਾ ਸਫਲਤਾਪੂਰਵਕ ਪਤਾ ਲਗਾਇਆ ਹੈ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਾਨੂੰਨੀ ਕਾਰਵਾਈ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਖੁੱਲ੍ਹੇਆਮ ਘੁੰਮਣ ਨਹੀਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments