Sunday, May 19, 2024
Homeਦੇਸ਼ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਜਾਰੀ ਕੀਤੀਆਂ ਸਖਤ ਹਦਾਇਤਾਂ…

ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਜਾਰੀ ਕੀਤੀਆਂ ਸਖਤ ਹਦਾਇਤਾਂ…

ਇਨ੍ਹੀਂ ਦਿਨੀਂ ਕਹਿਰ ਦੀ ਗਰਮੀ ਤੋਂ ਹਰ ਕੋਈ ਪ੍ਰੇਸ਼ਾਨ ਹੈ। ਖਾਸ ਕਰਕੇ ਸਕੂਲੀ ਬੱਚਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਸੂਬਿਆਂ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਅਤੇ ਕਈਆਂ ਨੇ ਸਮੇਂ ਵਿਚ ਤਬਦੀਲੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਯੂਪੀ, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਸਮੇਤ ਹੋਰ ਰਾਜਾਂ ਵਿੱਚ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਵੇਗਾ।ਦਿੱਲੀ ਦੇ ਸਕੂਲਾਂ ਵਿੱਚ ਅਗਲੇ ਹਫ਼ਤੇ ਯਾਨੀ 11 ਮਈ 2024 ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਰੇ ਸਕੂਲਾਂ ਲਈ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜੋ ਬੱਚਿਆਂ ਲਈ ਇਸ ਗਰਮੀ ਦੀ ਲਹਿਰ ਤੋਂ ਬਚਣ ਵਿੱਚ ਮਦਦ ਕਰਨਗੇ। ਸਕੂਲ ਦੇ ਅਧਿਆਪਕਾਂ ਅਤੇ ਦਿੱਲੀ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਨ੍ਹਾਂ ਦੇ ਬੱਚੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ।ਮੌਸਮ ਵਿਭਾਗ ਨੇ ਤਾਪਮਾਨ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਹੈ। ਚਿਤਾਵਨੀ ਮੁਤਾਬਕ ਮਈ ‘ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹੇਗਾ। ਦਿੱਲੀ ਵਿੱਚ 11 ਮਈ ਅਤੇ ਯੂਪੀ ਵਿੱਚ 14 ਜਾਂ 17 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ।
1- ਦਿੱਲੀ ਸਿੱਖਿਆ ਡਾਇਰੈਕਟੋਰੇਟ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲਾਂ ਨੂੰ ਆਪਣੇ ਕੈਂਪਸ ਵਿੱਚ ਬੱਚਿਆਂ ਨੂੰ ਹੀਟ ਸਟ੍ਰੈਸ ਅਤੇ ਹੀਟ ਸਟ੍ਰੋਕ ਤੋਂ ਬਚਾਅ ਬਾਰੇ ਜਾਗਰੂਕ ਕਰਨ ਲਈ ਪੋਸਟਰ ਲਗਾਉਣੇ ਹੋਣਗੇ।

2- ਕਿਸੇ ਵੀ ਸਕੂਲ ਵਿੱਚ ਦੁਪਹਿਰ ਸਮੇਂ ਅਸੈਂਬਲੀ ਨਹੀਂ ਕਰਵਾਈ ਜਾਵੇਗੀ।3- ਹੀਟਵੇਵ ਦੀ ਘੋਸ਼ਣਾ ਤੋਂ ਬਾਅਦ,ਸਕੂਲ ਓਪਨ ਏਅਰ ਕਲਾਸਾਂ ਜਾਂ ਬਾਹਰੀ ਗਤੀਵਿਧੀਆਂ ਦੀ ਯੋਜਨਾ ਨਹੀਂ ਬਣਾ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments