Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

12ਵੀਂ ‘ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਅਤੇ ਇਸ ਵਾਰ ਵੀ ਕੁੜੀਆਂ ਨੇ ਹੀ ਬਾਜੀ ਮਾਰੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਕਿ ਅੱਵਲ ਰਹੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕੁੜੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕੀਤੇ ਹਨ ਅਤੇ ਉਨ੍ਹਾਂ ਨੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।