Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਜਲੰਧਰ,ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਪਹਿਲਾਂ ਜਾਰੀ ਕੀਤੇ ਹੁਕਮ ਵਿੱਚ ਅੰਸ਼ਿਕ ਸੋਧ ਕਰਦੇ ਹੋਏ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।

ਹੁਕਮ ਅਨੁਸਾਰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿੱਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ।