Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ

ਮੰਗਲਵਾਰ ਨੂੰ ਪੰਜਾਬ ਵਜ਼ਾਰਤ ਦੀ ਮੀਟਿੰਗ ‘ਚ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਸਬੰਧਿਤ ਕਈ ਐਕਟ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ। ਪੰਜਾਬ ਕੈਬਨਿਟ ਨੇ ਫੂਡ ਗ੍ਰੇਨ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਤੋਂ ਇਲਾਵਾ ਮਜ਼ਦੂਰਾਂ ਦੀ 25% ਦਿਹਾੜੀ ਵਧਾਉਣ ਲਈ FCI ਨੂੰ ਅਪੀਲ ਕੀਤੀ ਹੈ। ਮਜ਼ਦੂਰ ਦੀ ਵਧਾਈ ਗਈ ਮਜ਼ਦੂਰੀ ਵਿਚ 5 ਫ਼ੀਸਦੀ ਪੰਜਾਬ ਸਰਕਾਰ ਤੇ 20 ਫ਼ੀਸਦੀ ਕੇਂਦਰ ਸਰਕਾਰ ਅਦਾ ਕਰੇਗੀ। ਇਸ ਤੋਂ ਇਲਾਵਾ ਗਰੀਬਾਂ ਲਈ ਅਫੋਰਡੇਬਲ ਹਾਊਸ ਬਣਾਉਣ ਲਈ ਪਾਲਿਸੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।