ਪੰਜਾਬ, ਹਰਿਆਣਾ ‘ਚ ਅਗਲੇ ਦਿਨਾਂ ਵਿਚ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।
ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।ਮੌਸਮ ਵਿਭਾਗ ਦਾ ਕਹਿਣਾ ਹੈ ਕਿ 16 ਜੂਨ ਨੂੰ ‘ਬਿਪਰਜੋਏ’ ਦੇ ਦੱਖਣ-ਪੱਛਮੀ ਰਾਜਸਥਾਨ ਵਿੱਚ ਦਾਖ਼ਲ ਹੋਣ ਦੀ ਗੁੰਜਾਇਸ਼ ਹੈ। ਇਸ ਦੇ ਪ੍ਰਭਾਵ ਕਾਰਨ ਜੋਧਪੁਰ ਅਤੇ ਉਦੈਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ 15 ਜੂਨ ਦੀ ਦੁਪਹਿਰ ਤੋਂ ਬਾਅਦ ਹੀ ਹਨੇਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਗੁਆਂਢੀ ਸੂਬਿਆਂ ਉਤੇ ਵੀ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ ਵਿਚ 15 ਤੋਂ 18 ਜੂਨ ਵਿਚਾਲੇ ਇਸ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਦਿਨਾਂ ਵਿਚ ਇਨ੍ਹਾਂ ਸੂਬਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ।
