Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਗੁਲੂਕੋਜ਼ ਰਿਐਕਸ਼ਨ ਕਾਰਨ 15 ਔਰਤਾਂ ਦੀ ਵਿਗੜੀ ਹਾਲਤ, ਬੇਸੁੱਧ ਹੋਈਆਂ ਔਰਤਾਂ

ਗੁਲੂਕੋਜ਼ ਰਿਐਕਸ਼ਨ ਕਾਰਨ 15 ਔਰਤਾਂ ਦੀ ਵਿਗੜੀ ਹਾਲਤ, ਬੇਸੁੱਧ ਹੋਈਆਂ ਔਰਤਾਂ

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਸੀਐਮ ਦੇ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ 15 ਔਰਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਗਾਇਨੀ ਵਾਰਡ ‘ਚ ਦਾਖਲ ਇਨ੍ਹਾਂ 15 ਔਰਤਾਂ ਨੂੰ ਗੁਲੂਕੋਜ਼ ਦਾ ਰਿਐਕਸ਼ਨ ਹੋਇਆ ਹੈ, ਜਿਸ ਕਾਰਨ ਹੁਣ ਇਨ੍ਹਾਂ ਨੂੰ ਆਕਸੀਜਨ ‘ਤੇ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਸਾਰੀਆਂ ਔਰਤਾਂ ਗਰਭਵਤੀ ਸਨ ਅਤੇ ਗਾਇਨੀ ਵਾਰਡ ‘ਚ ਸਨ, ਜੋ ਕਿ ਬੱਚੇ ਨੂੰ ਜਨਮ ਦੇ ਚੁੱਕੀਆਂ ਸਨ। ਇਸ ਤੋਂ ਬਾਅਦ ਇਨ੍ਹਾਂ ਨੂੰ ਜਦੋਂ ਗੁਲੂਕੋਜ਼ ਲਾਇਆ ਗਿਆ ਤਾਂ ਇਹ ਮੰਦਭਾਗੀ ਘਟਨਾ ਵਾਪਰ ਗਈ। ਦੱਸਿਆ ਜਾ ਰਿਹਾ ਹੈ ਕਿ ਗਾਇਨੀ ਵਾਰਡ ਵਿੱਚ 15 ਔਰਤਾਂ ਨੂੰ ਗਲਤ ਗੁਲੂਕੋਜ਼ ਲਾਇਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਨਫੈਕਸ਼ਨ ਹੋ ਗਿਆ। ਗੁਲੂਕੋਜ਼ ਲਗਾਏ ਜਾਣ ਤੋਂ ਬਾਅਦ ਇਕਦਮ ਔਰਤਾਂ ਬੇਸੁੱਧ ਹੋਈਆਂ ਦੱਸੀਆਂ ਜਾ ਰਹੀਆਂ ਹਨ। ਇਸ ਦੌਰਾਨ ਔਰਤਾਂ ਨੂੰ ਕੰਬਣੀ ਛਿੜਨਾ ਅਤੇ ਸਾਹ ਲੈਣ ਵਿੱਚ ਦਿੱਕਤਾਂ ਦਰਪੇਸ਼ ਆਈਆਂ।

ਹਸਪਤਾਲ ਦੇ ਐਸਐਮਓ ਡਾ. ਬਲਜੀਤ ਨੇ ਦੱਸਿਆ ਕਿ ਸਾਰੀਆਂ ਔਰਤਾਂ ਨੂੰ ਆਕਸੀਜਨ ‘ਤੇ ਰੱਖਿਆ ਗਿਆ ਹੈ, ਜਿਨ੍ਹਾਂ ਵਿਚੋਂ ਇੱਕ ਔਰਤ ਦੀ ਹਾਲਤ ਗੰਭੀਰ ਹੈ।