Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing 16ਵਾਂ ਰਾਗ ਰਤਨ ਗੁਰਮਤਿ ਸੰਗੀਤ ਸੰਮੇਲਨ

16ਵਾਂ ਰਾਗ ਰਤਨ ਗੁਰਮਤਿ ਸੰਗੀਤ ਸੰਮੇਲਨ

ਭਾਈ ਗੁਰਮੀਤ ਸਿੰਘ ਜੀ ਸ਼ਾਂਤ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਵੱਲੋਂ 16ਵਾਂ ਰਾਗ ਰਤਨ ਗੁਰਮਤਿ ਸੰਗੀਤ ਸੰਮੇਲਨ 29 ਅਤੇ 30 ਮਾਰਚ ਨੂੰ ਦਿਨ ਸਨਿਚਰਵਾਰ ਅਤੇ ਐਤਵਾਰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਮਣੇ ਸਪੋਰਟਸ ਕਾਲਜ ਕਪੂਰਥਲਾ ਰੋਡ ਜਲੰਧਰ ਵਿਖੇ, ਸੰਤ ਬਾਬਾ ਭਗਵਾਨ ਸਿੰਘ ਜੀ ਗੁਰਦੁਆਰਾ ਡੇਰਾ ਸੰਤਗੜ੍ਹ ਵਾਲਿਆਂ ਦੇ ਪੂਰਨ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਅਤੇ ਵਿਦੇਸ਼ ਤੋ ਕੀਰਤਨੀਏ ਜਥੇ ਹਾਜਰੀ ਭਰ ਰਹੇ ਹਨ, ਇਹ ਰਾਗ ਰਤਨ ਗੁਰਮਤਿ ਸੰਗੀਤ ਸੰਮੇਲਨ 31ਰਾਗ ਪ੍ਰਕਾਰ ਨਿਰਧਾਰਿਤ ਤੰਤੀ ਸਾਜਾ ਨਾਲ ਹੋਵੇਗਾ ਇਸ ਮੌਕੇ ਬਾਬਾ ਦੀਪ ਸਿੰਘ ਜੀ ਸੇਵਾ ਦਲ ਤੋਂ ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ, ਸਿੱਖ ਐਕਸ਼ਨ ਕਮੇਟੀ ਤੋਂ ਨਰਿੰਦਰ ਸਿੰਘ ਲੱਕੀ, ਆਈ ਐਸ ਬੱਗਾ, ਸ਼ਰਨਜੀਤ ਸਿੰਘ ਰੋਬਿਨ, ਮੇਜਰ ਸਿੰਘ ਸ਼ਾਂਤ, ਰਜਿੰਦਰ ਸਿੰਘ ਮਠਾਰੂ, ਪਦਮਪ੍ਰੀਤ ਸਿੰਘ ਸ਼ਾਂਤ,ਬਾਬਾ ਸੇਵਾ ਸਿੰਘ, ਜਸਵਿੰਦਰ ਸਿੰਘ, ਜਗਦੇਵ ਸਿੰਘ ਲਾਲਾ, ਗੁਰਜੀਤ ਸਿੰਘ ਆਦਿ ਹਾਜਰ ਸਨ