Business Khas

Latest news
16 ਮਈ ਤੱਕ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ, ਪੜਤਾਲ 18 ਮਈ ਨੂੰ ਮਾਨਸੂਨ ਤੋਂ ਪਹਿਲਾਂ ਸਤਲੁਜ ਦੇ ਸੰਵੇਦਨਸ਼ੀਲ ਬੰਨ੍ਹਾਂ ਦੀ ਮਜ਼ਬੂਤੀ ਦੀ ਵੀ ਕੀਤੀ ਸਮੀਖਿਆ ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ मौनी रॉय का शादी के 4 साल बाद हुआ तलाक ‘ਹਾਲਾਤ ਬਹੁਤ ਜ਼ਿਆਦਾ ਖਰਾਬ ਹੋਣ ਵਾਲੇ ਹਨ, ਤਿਆਰ ਰਹੋ', ਵੱਡੇ ਬੈਂਕ ਨੇ ਵਜਾਈ ਖਤਰੇ ਦੀ ਘੰਟੀ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ PSEB 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਸਿੱਖ ਸੰਗਤਾਂ ਦੇ ਸ਼ੰਕੇ ਦੂਰ ਕਰਨੇ ਜ਼ਰੂਰੀ: ਸਿੱਖ ਤਾਲਮੇਲ ਕਮੇਟੀ ਧੰਨ केंद्रीय मंत्री बंंडी संजय के बेटे पर POCSO एक्ट के तहत केस दर्ज ऑपरेशन ‘एपिक फ्यूरी’ के बाद अमेरिका का बड़ा एक्शन

16 ਮਈ ਤੱਕ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ, ਪੜਤਾਲ 18 ਮਈ ਨੂੰ

ਜਲੰਧਰ, 13 ਮਈ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ ਕੁੱਲ 99 ਵਾਰਡਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੇਪਰ ਭਰਨ ਦੇ ਅੱਜ ਪਹਿਲੇ ਦਿਨ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰ 16 ਮਈ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਅਤੇ 19 ਮਈ 2026 ਦੁਪਹਿਰ ਬਾਅਦ 3 ਵਜੇ ਤੱਕ ਉਮੀਦਵਾਰ ਕਾਗਜ਼ ਵਾਪਸ ਲੈ ਸਕਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ, ਕਰਤਾਰਪੁਰ ਦੇ 15, ਨਕੋਦਰ ਦੇ 17, ਨੂਰਮਹਿਲ ਦੇ 13, ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਅਤੇ ਨਗਰ ਪੰਚਾਇਤ ਲੋਹੀਆਂ ਖਾਸ ਤੇ ਮਹਿਤਪੁਰ ਦੇ 13-13 ਵਾਰਡਾਂ ਲਈ ਵੋਟਾਂ 26 ਮਈ ਨੂੰ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।
——–