Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ, ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡ ਵੰਡੇ

16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ, ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡ ਵੰਡੇ

ਜਲੰਧਰ, 25 ਜਨਵਰੀ : ਲੋਕਤੰਤਰ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਸਮਝਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ।ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ 16ਵੇਂ

ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮਕਸਦ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੋਚ ਸਮਝ ਕੇ ਕਰਨ। ਉਨ੍ਹਾਂ ਕਿਹਾ ਕਿ ਇਕ ਚੰਗੀ ਸਰਕਾਰ ਦੇ ਗਠਨ ਲਈ ਲੋਕਤੰਤਰੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਹੁਤ ਅਹਿਮੀਅਤ ਰੱਖਦੀ ਹੈ।