Business Khas

Latest news
पंजाब सरकार नशों के खिलाफ निर्णायक लड़ाई लड़ रही है : मोहिंदर भगत   ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀਆਂ ਜੁੰਮੇਵਾਰੀਆਂ ਤੋਂ ਭਗੋੜੇ ਨਾ ਹੋਣ : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ

17 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ,ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 17 ਮਈ ਨੂੰ ਹੋਵੇਗੀ। ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਇਸ ਵਿੱਚ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਵਿਚਾਰਿਆ ਜਾਵੇਗਾ ਅਤੇ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ।

ਸੀਐਮ ਮਾਨ ਨੇ ਆਪਣੇ ਟਵੀਟ ਦੀ ਟੈਗ ਲਾਈਨ ‘ਸਰਕਾਰ ਤੁਹਾਡੇ ਦੁਆਰ’ ਰੱਖੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ 17 ਮਈ ਨੂੰ ਸਵੇਰੇ 10.30 ਵਜੇ ਜਲੰਧਰ ਸਰਕਟ ਹਾਊਸ ਵਿਖੇ ਕੈਬਨਿਟ ਮੀਟਿੰਗ ਕਰੇਗੀ। ਇਸ ਵਿੱਚ ਸਾਰੇ ਪੁਰਾਣੇ ਬਕਾਇਆ ਕੇਸਾਂ ਨੂੰ ਹੱਲ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਨਾਲ ਹੀ, ਤੁਰੰਤ ਫੈਸਲੇ ਲਏ ਜਾਣਗੇ। ਪੰਜਾਬ ਨਾਲ ਸਬੰਧਤ ਸਾਰੇ ਵੱਡੇ ਮਾਮਲਿਆਂ ਬਾਰੇ ਫੈਸਲੇ ਮਾਨਯੋਗ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਹੀ ਲਏ ਗਏ ਹਨ। ਪਿਛਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ‘ਸਰਕਾਰ ਆਪ ਕੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗਾਂ ਕੀਤੀਆਂ ਜਾਣਗੀਆਂ। ਸੀਐਮ ਮਾਨ ਨੇ ਕਿਹਾ ਸੀ ਕਿ ਜਿਸ ਥਾਂ ‘ਤੇ ਕੈਬਨਿਟ ਮੀਟਿੰਗ ਹੋਵੇਗੀ, ਸਾਰਾ ਦਿਨ ਸਰਕਾਰ ਉੱਥੇ ਹੀ ਰਹੇਗੀ।