Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

17 ਅਪਰੈਲ ਤੋਂ ਪੱਛਮੀ ਬੰਗਾਲ ਦੇ ਸਾਰੇ ਸਕੂਲ ਅਤੇ ਕਾਲਜ ਇਕ ਹਫਤੇ ਲਈ ਬੰਦ

ਦੀ ਗਰਮੀ ਕਾਰਨ ਬਣ ਰਹੇ ਗੰਭੀਰ ਹਾਲਾਤ ਦੇ ਮੱਦੇਨਜ਼ਰ 17 ਅਪਰੈਲ ਤੋਂ ਪੱਛਮੀ ਬੰਗਾਲ ਦੇ ਸਾਰੇ ਸਕੂਲ ਅਤੇ ਕਾਲਜ ਇਕ ਹਫਤੇ ਲਈ ਬੰਦ ਰਹਿਣਗੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬੱਚਿਆਂ ਨੂੰ ਸਕੂਲ ਤੋਂ ਵਾਪਸ ਆਉਣ ‘ਤੇ ਸਿਰਦਰਦ ਅਤੇ ਹੋਰ ਸਿਹਤ ਸਮੱਸਿਆਵਾਂ ਦੀ ਸ਼ਿਕਾਇਤ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਧੁੱਪ ‘ਚ ਬਾਹਰ ਨਾ ਜਾਣ ਦੀ ਵੀ ਅਪੀਲ ਕਰਾਂਗੀ।

ਮੁੱਖ ਮੰਤਰੀ ਨੇ ਇਕ ਸਥਾਨਕ ਚੈਨਲ ਨੂੰ ਦੱਸਿਆ ਕਿ ਗਰਮੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਇਸ ਹਫਤੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।