Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ,ਇਹ ਸਕੂਲ ਅਜੇ ਰਹਿਣਗੇ ਬੰਦ…

ਪੰਜਾਬ ਵਿਚ ਕੱਲ੍ਹ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਕੱਲ੍ਹ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਉਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।

ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।