Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਜਲੰਧਰ ਦੇ ਫਿਲੌਰ ‘ਚ ਨਸ਼ੀਲਾ ਪਦਾਰਥ ਪਿਲਾ ਕੇ 19 ਸਾਲਾਂ ਲੜਕੀ ਨਾਲ ਜਬਰ ਜਨਾਹ

ਜਲੰਧਰ ਦੇ ਫਿਲੌਰ ‘ਚ ਨਸ਼ੀਲਾ ਪਦਾਰਥ ਪਿਲਾ ਕੇ 19 ਸਾਲਾਂ ਲੜਕੀ ਨਾਲ ਜਬਰ ਜਨਾਹ

ਜਲੰਧਰ ਦੇ ਫਿਲੌਰ ਦੀ ਇੱਕ ਲੜਕੀ ਨਾਲ ਨਸ਼ੀਲਾ ਪਦਾਰਥ ਪਿਲਾ ਕੇ ਜਬਰ ਜਨਾਹ ਕਰਨ ਤੇ ਉਸ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ‘ਚ ਸਬੰਧਤ ਅਧਿਕਾਰੀਆਂ ਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ। ਦਰਅਸਲ, ਇਹ ਦੋਸ਼ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਪਿਲਾਇਆ ਗਿਆ ਤੇ ਫਿਰ ਬਲਾਤਕਾਰ ਕੀਤਾ ਗਿਆ ਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਤੇ ਉਸ ਦਾ ਪਰਿਵਾਰ ਮਾਨਸਿਕ ਤੌਰ ‘ਤੇ ਬਹੁਤ ਦੁਖੀ ਹੈ। ਕਮਿਸ਼ਨ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਜੇਕਰ ਪੁਲਿਸ ਇਸ ਮਾਮਲੇ ‘ਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ 2025 ਤੱਕ ਮਾਮਲੇ ‘ਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।