Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

2 ਸਾਲਾਂ ਮਾਸੂਮ ਬੱਚੀ ਨੂੰ ਨੋਚ-ਨੋਚ ਖਾ ਗਏ ਅਵਾਰਾ ਕੁੱਤੇ

ਲੁਧਿਆਣਾ ਵਿੱਚ ਇੱਕ 2 ਸਾਲ ਦੀ ਬੱਚੀ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਵੱਢ ਲਿਆ। ਲੜਕੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁੱਤੇ ਨੇ ਬੱਚੀ ਦੇ ਸਿਰ, ਚਿਹਰੇ ਅਤੇ ਲੱਤਾਂ ‘ਤੇ ਵੱਢਿਆ ਹੈ। ਜਿਸ ਨੂੰ ਗੰਭੀਰ ਹਾਲਤ ’ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਲੜਕੀ ਦੇ ਇਲਾਜ ‘ਤੇ ਪਰਿਵਾਰ ਨੇ ਕਰੀਬ ਡੇਢ ਲੱਖ ਰੁਪਏ ਖਰਚ ਕੀਤੇ ਹਨ। ਹੁਣ ਸਾਰਾ ਇਲਾਕਾ ਆਵਾਰਾ ਕੁੱਤਿਆਂ ਤੋਂ ਡਰਿਆ ਹੋਇਆ ਹੈ ਜਾਣਕਾਰੀ ਦਿੰਦੇ ਹੋਏ ਰਾਜਗੜ੍ਹ ਫਿਊਜ਼ਨ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਬੇਟੀ ਜਾਨਵੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਇਕ ਗਲੀ ਦੇ ਕੁੱਤੇ ਨੇ ਉਸ ਦੀ ਬੇਟੀ ਨੂੰ ਘੇਰ ਲਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ। ਲੜਕੀ ਦਾ ਰੌਲਾ ਸੁਣ ਕੇ ਉਹ ਘਰੋਂ ਬਾਹਰ ਆਏ ਸੀ। ਉਸ ਸਮੇਂ ਲੜਕੀ ਗਲੀ ਵਿੱਚ ਬੇਹੋਸ਼ ਪਈ ਹੋਈ ਸੀ।

ਉਸਨੇ ਗਲੀ ਵਿੱਚ ਸ਼ੋਰ ਮਚਾਇਆ ਅਤੇ ਲੋਕਾਂ ਦੀ ਮਦਦ ਨਾਲ ਖੂਨ ਨਾਲ ਲੱਥਪੱਥ ਬੱਚੀ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ।ਦੱਸ ਦਈਏ ਕਿ ਨਰੇਸ਼ ਮੁਤਾਬਿਕ ਪੀੜਤ ਬੱਚੀ ਉਨ੍ਹਾਂ ਦੀ ਇਕਲੌਤੀ ਬੇਟੀ ਹੈ। ਨਰੇਸ਼ ਨੇ ਦੱਸਿਆ ਕਿ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ। ਕਲੋਨੀ ਵਿੱਚ ਅਕਸਰ ਕੁੱਤੇ ਘੁੰਮਦੇ ਰਹਿੰਦੇ ਹਨ ਜੋ ਕਿਸੇ ਨਾ ਕਿਸੇ ਨੂੰ ਵੱਢ ਲੈਂਦੇ ਹਨ। ਉਨ੍ਹਾਂ ਦੀ ਨਗਰ ਨਿਗਮ ਤੋਂ ਮੰਗ ਹੈ ਕਿ ਉਨ੍ਹਾਂ ਦੀ ਕਲੋਨੀ ਵਿੱਚ ਕੁੱਤਿਆਂ ਦਾ ਆਪ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਆਬਾਦੀ ਨਾ ਵਧੇ। ਨਾਲ ਹੀ ਉਨ੍ਹਾਂ ਨੇ ਕਿਹਾ ਸਰਕਾਰ ਅਵਾਰਾ ਕੁੱਤਿਆਂ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕੰਮ ਨਹੀਂ ਕਰ ਰਹੀ ਹੈ।