Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

200 ਯੂਨਿਟ ਮੁਫਤ ਬਿਜਲੀ, ਹਰ ਪਰਿਵਾਰ ਨੂੰ 2000 ਰੁਪਏ, ਬਜਰੰਗ ਦਲ ‘ਤੇ ਬੈਨ ਸਣੇ ਕਾਂਗਰਸ ਵੱਲੋਂ ਵੱਡੇ ਚੋਣ ਵਾਅਦੇ

ਕਰਨਾਟਕ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਫਤਿਹ ਲਈ ਸਿਆਸੀ ਪਾਰਟੀਆਂ ਨੇ ਪੂਰਾ ਟਿੱਲ ਲਾ ਦਿੱਤਾ ਹੈ। ਪ੍ਰਚਾਰ ਦੇ ਨਾਲ-ਨਾਲ ਪਾਰਟੀਆਂ ਚੋਣ ਵਾਅਦਿਆਂ ਨਾਲ ਜਨਤਾ ਨੂੰ ਲੁਭਾਉਣ ਵਿੱਚ ਰੁੱਝੀਆਂ ਹੋਈਆਂ ਹਨ।ਇਸੇ ਕੜੀ ਵਿੱਚ ਕਾਂਗਰਸ ਨੇ ਅੱਜ ਚੋਣ ਮੈਨੀਫੈਸਟੋ ਜਾਰੀ ਕੀਤਾ, ਜਿਸ ਵਿਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਚੋਣ ਮਨੋਰਥ ਪੱਤਰ ‘ਚ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਪਾਪੂਲਰ ਫਰੰਟ ਆਫ ਇੰਡੀਆ ਨਾਲ ਕੀਤੀ ਹੈ ਅਤੇ ਵਾਅਦਾ ਕੀਤਾ ਹੈ ਕਿ ਜੇਕਰ ਕਰਨਾਟਕ ‘ਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਇਸ ਉਤੇ ਪਾਬੰਦੀ ਲਗਾ ਦਿੱਤੀ ਜਾਵੇਗੀ।

200 ਯੂਨਿਟ ਤੱਕ ਮੁਫਤ ਬਿਜਲੀ ਦੇਣ ਦਾ ਵਾਅਦਾ ਕਾਂਗਰਸ ਪਾਰਟੀ ਨੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਹੈ ਕਿ ਕਰਨਾਟਕ ਵਿਚ ਸਰਕਾਰ ਬਣਨ ਤੋਂ ਬਾਅਦ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਰ ਪਰਿਵਾਰ ਦੀ ਮਹਿਲਾ ਮੁਖੀ ਨੂੰ 2000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਬੀਪੀਐਲ ਪਰਿਵਾਰਾਂ ਨੂੰ ਹਰ ਮਹੀਨੇ ਉਨ੍ਹਾਂ ਦੀ ਪਸੰਦ ਦਾ 10 ਕਿਲੋ ਅਨਾਜ ਦਿੱਤਾ ਜਾਵੇਗਾ। ਬੇਰੁਜ਼ਗਾਰਾਂ ਨੂੰ 2 ਸਾਲ ਲਈ 3000 ਰੁਪਏ ਪ੍ਰਤੀ ਮਹੀਨਾ ਅਤੇ ਡਿਪਲੋਮਾ ਹੋਲਡਰਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਬੈਂਗਲੁਰੂ ਸਮੇਤ ਪੂਰੇ ਸੂਬੇ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ। ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ‘ਤੇ ਵੀ ਵਿਚਾਰ ਕਰੇਗੀ। ਬਜਰੰਗ ਦਲ ਅਤੇ ਪੀਐਫਆਈ ਵਰਗੀਆਂ ਸੰਸਥਾਵਾਂ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਪਾਬੰਦੀ ਵੀ ਲਗਾਈ ਜਾਵੇਗੀ। ਕਾਂਗਰਸ ਨੇ ਚੋਣ ਮੈਨੀਫੈਸਟੋ ‘ਚ ਐਲਾਨ ਕੀਤਾ ਹੈ ਕਿ ਧਾਰਮਿਕ ਘੱਟ ਗਿਣਤੀਆਂ ਯਾਨੀ ਮੁਸਲਿਮ, ਈਸਾਈ, ਜੈਨ ਬੋਧੀ ਲਈ ਰਾਖਵੇਂਕਰਨ ‘ਚ 10 ਹਜ਼ਾਰ ਕਰੋੜ ਦਾ ਵਾਧਾ ਕੀਤਾ ਜਾਵੇਗਾ।