Business Khas

Latest news
भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ गांव आलमपुर बक्का में करवाया नुक्कड़ नाटक, नशों के बुरे प्रभावों से करवाया जागरूक भगवान वाल्मीकि महाराज जी के प्रगट उत्सव संबंधी बस्तिआत इलाके में 23 अक्तूबर को निकाली जाएगी शोभा यात... ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ, ਜਨਤਾ 'ਤੇ ਪਈ ਮਹਿੰਗਾਈ ਦੀ ਮਾਰ ਭਾਰੀ ਮੀਂਹ ਦੀ ਮਾਰ: ਮੰਡੀਆਂ 'ਚ ਪਿਆ ਝੋਨਾ ਭਿੱਜਿਆ, ਕਿਸਾਨਾਂ ਦੀ ਵਧੀ ਚਿੰਤਾ

21ਵੀਂ ਪਸ਼ੂਧਨ ਗਣਨਾ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਇਲਾਕੇ ਦੇ ਵਾਰਡਾਂ ‘ਚ ਪਸ਼ੂਧਨ ਦੀ ਗਿਣਤੀ ਲਈ 21 ਗਿਣਤੀਕਾਰ ਨਿਯੁਕਤ

ਜਲੰਧਰ, (ਸੰਜੇ ਸ਼ਰਮਾ)-ਸੂਬੇ ਵਿੱਚ ਚੱਲ ਰਹੀ 21ਵੀਂ ਪਸ਼ੂਧਨ ਗਣਨਾ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਇਲਾਕੇ ਦੇ ਵਾਰਡਾਂ ਵਿੱਚ ਪਸ਼ੂਧਨ ਦੀ ਗਿਣਤੀ ਲਈ ਨਿਯੁਕਤ ਗਿਣਤੀਕਾਰਾਂ ਨੂੰ ਅੱਜ ਗਿਣਤੀ ਸਬੰਧੀ ਟ੍ਰੇਨਿੰਗ ਦੇਣ ਤੋਂ ਇਲਾਵਾ ਵਾਰਡ ਵੀ ਅਲਾਟ ਕੀਤੇ ਗਏ।

 

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰੂਨ ਰਤਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਇਲਾਕੇ ਦੇ ਵਾਰਡਾਂ ਵਿੱਚ ਪਸ਼ੂਧਨ ਦੀ ਗਿਣਤੀ ਲਈ ਨੈਸ਼ਨਲ ਰੂਰਲ ਲਾਈਵਸਟਾਕ ਮਿਸ਼ਨ ਦੇ ਅਧਿਕਾਰੀਆਂ ਵੱਲੋਂ 21 ਪਸ਼ੂ ਸਖੀਆਂ (ਗਿਣਤੀਕਾਰਾਂ) ਦੀ ਡਿਊਟੀ ਉਨ੍ਹਾਂ ਅਧੀਨ ਪਸ਼ੂਧਨ ਗਣਨਾ ਸਬੰਧੀ ਲਗਾਈ ਗਈ ਹੈ।

 

   ਇਨ੍ਹਾਂ ਗਿਣਤੀਕਾਰਾਂ ਨੂੰ ਅੱਜ ਪਸ਼ੂਧਨ ਗਣਨਾ ਸਬੰਧੀ ਟ੍ਰੇਨਿੰਗ ਕਰਵਾਈ ਗਈ, ਜਿਸ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਡਾ. ਕਰਨਦੀਪ ਸਿੰਘ ਸੰਘਾ ਵੱਲੋਂ ਗਿਣਤੀ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਪਸ਼ੂਧਨ ਗਣਨਾ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। 

     ਜਲੰਧਰ ਸ਼ਹਿਰ ਦੇ ਵਾਰਡ ਇਨ੍ਹਾਂ ਪਸ਼ੂ ਸਖੀਆਂ ਨੂੰ ਅਲਾਟ ਕਰ ਦਿੱਤੇ ਗਏ ਹਨ। ਵਿਭਾਗ ਦੇ ਸਹਾਇਕ ਨਿਰਦੇਸ਼ਕ ਡਾ. ਅਨਿਲ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਗਿਣਤੀਕਾਰਾਂ ਨੂੰ ਪੂਰਾ 

ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।