Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

23 ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ, ਬਾਕੀ ਜ਼ਿਲ੍ਹਿਆਂ ’ਚ ਸੇਵਾ ਬਹਾਲ

ਚੰਡੀਗੜ੍ਹ, 6 ਜ਼ਿਲ੍ਹਿਆਂ ਵਿੱਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ ਸੇਵਾ ਅੱਜ ਦੁਪਹਿਰ 12 ਵਜੇ ਬਹਾਲ ਕਰ ਦਿੱਤੀ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਤਰਨਤਾਰਨ, ਫਿਰੋਜ਼ਪੁਰ, ਸੰਗਰੂਰ, ਮੋਗਾ, ਅੰਮਿ੍ਤਸਰ ਦਾ ਅਜਨਾਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਤੇ ਐੱਸਐੱਮਐੱਸ ਸੇਵਾ ਬੰਦ ਰਹੇਗੀ। ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਅਪਰੇਸ਼ਨ ਵਿੱਢਿਆ ਹੋਇਆ ਹੈ। ਇਸੇ ਕਰ ਕੇ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ। ਪੰਜਾਬ ਵਿੱਚ ਸ਼ੁੱਕਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਹੈ।