Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ,ਤਿੰਨ ਦਿਨ ਵਧੇਗਾ ਤਾਪਮਾਨ

ਪੰਜਾਬ ਵਿੱਚ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਧੇਗਾ। ਇਸ ਤੋਂ ਬਾਅਦ 23 ਮਈ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਹਫਤੇ ਦੀ ਸ਼ੁਰੂਆਤ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਨਾਲ ਤਾਪਮਾਨ ‘ਚ ਕਮੀ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪਿਆ। ਸਮਰਾਲਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 38.5, ਲੁਧਿਆਣਾ ਵਿੱਚ 37.0, ਪਟਿਆਲਾ ਵਿੱਚ 38.2, ਬਠਿੰਡਾ ਵਿੱਚ 37.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 19 ਤੋਂ 21 ਮਈ ਤੱਕ ਤਾਪਮਾਨ ‘ਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ। ਇੱਕ ਹੋਰ ਪੱਛਮੀ ਗੜਬੜ 22 ਮਈ ਤੋਂ ਸਰਗਰਮ ਹੋ ਸਕਦੀ ਹੈ। ਜਿਸ ਕਾਰਨ 23 ਅਤੇ 24 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।