Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

24 ਜੁਲਾਈ ਨੂੰ SGPC ਲਾਂਚ ਕਰੇਗੀ ਖੁਦ ਦਾ ਯੂਟਿਊਬ ਚੈਨਲ

ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਜੁਲਾਈ ਨੂੰ ਆਪਣਾ ਖੁਦ ਦਾ YouTube ਚੈਨਲ ਲਾਂਚ ਕੀਤਾ ਜਾ ਰਿਹਾ ਹੈ। ਇਸ ਦੌਰਾਨ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹਿਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਈ ਅਹਿਮ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਗਏ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 23 ਜੁਲਾਈ ਨੂੰ ਉਨ੍ਹਾਂ ਦਾ ਜੀ-ਨੈਕਸਟ ਮੀਡੀਆ ਨਾਲ ਕਰਾਰ ਖ਼ਤਮ ਹੋ ਰਿਹਾ ਹੈ। ਇਸ ਤੋਂ ਬਾਅਦ 24 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਦ ਦਾ ਯੂਟਿਊਬ ਚੈਨਲ ਲਾਂਚ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 24 ਤਰੀਕ ਤੋਂ SGPC ਆਪਣੇ ਯੂਟਿਊਬ ਚੈਨਲ ਉਤੇ ਗੁਰਬਾਣੀ ਪ੍ਰਸਾਰਣ ਕਰੇਗੀ। ਤੜਕਸਾਰ ਪਵਿੱਤਰ ਗੁਰਬਾਣੀ ਯੂਟਿਊਬ ਚੈਨਲ ਉਤੇ ਪ੍ਰਸਾਰਣ ਕੀਤੀ ਜਾਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਸਬੰਧੀ ਲਿਖਤੀ ਤੌਰ ‘ਤੇ ਦੱਸਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਲੈ ਕੇ ਆਵੇਗੀ। ਇਸ ਸਬੰਧੀ ਭਾਰਤ ਸਰਕਾਰ ਕੋਲੋਂ ਮਨਜ਼ੂਰੀ ਲਈ ਜਾਵੇਗੀ। ਐਸਜੀਪੀਸੀ ਦੇ ਪ੍ਰਧਾਨ ਐਚਐਸ ਧਾਮੀ ਨੇ ਦੱਸਿਆ ਕਿ ਗੁਰਬਾਣੀ ਲਈ ਚੈਨਲ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੱਖਿਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੈਨਲ ਲਾਂਚ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਦਾ ਸੈਟਾਲਾਇਟ ਚੈਨਲ ਘਰ-ਘਰ ਫਰੀ ਚੱਲੇਗਾ। ਸੈਟਾਲਾਇਟ ਚੈਨਲ ਲਈ ਕੇਂਦਰੀ ਪ੍ਰਸਾਰਣ ਮੰਤਰਾਲੇ ਨੂੰ ਈਮੇਲ ਕੀਤੀ ਗਈ ਹੈ। ਜਦੋਂ ਹੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਸੈਟਾਲਾਇਟ ਚੈਨਲ ਲਾਂਚ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਹੜ੍ਹ ਕਾਰਨ ਹਾਲਾਤ ਖਰਾਬ ਹਨ ਤੇ ਐਸਜੀਪੀਸੀ ਲੰਗਰ ਦੀ ਸੇਵਾ ਕਰ ਰਹੇ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸੇ ਵੀ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਤਾੜਨਾ ਕੀਤੀ।