Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਖੂਨ ਕੈਂਪ ਦੌਰਾਨ 26 ਵਿਅਕਤੀਆਂ ਨੇ ਕੀਤਾ ਖੂਨ ਦਾਨ

ਖੂਨ ਕੈਂਪ ਦੌਰਾਨ 26 ਵਿਅਕਤੀਆਂ ਨੇ ਕੀਤਾ ਖੂਨ ਦਾਨ

ਜਲੰਧਰ, 19 ਮਈ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਹੋਟਲ ਪਾਰਕ ਇਨ ਬਾਏ ਰੈਡੀਸਨ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 26 ਵਿਅਕਤੀਆਂ ਵੱਲੋਂ ਸਵੈ ਇੱਛਾ ਨਾਲ ਖੂਨ ਦਾਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਰਾਹੀਂ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ਜੀ.ਐਮ. ਪ੍ਰਦੀਪ ਕੁਮਾਰ ਦੱਤਾ ਤੇ ਪ੍ਰਸੁੰਨ ਬੈਨਰਜੀ ਜੀ. ਐਮ. ਸਰੋਵਰ ਹੋਟਲ, ਮੈਨੇਜਰ ਵਿਕਾਸ ਕੁਮਾਰ, ਸਹਾਇਕ ਮੈਨੇਜਰ ਪਾਰਕ ਇਨ ਹੋਟਲ ਗੀਤਾਂਜਲੀ ਵੀ ਮੌਜੂਦ ਸਨ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਯੂਥ ਬਲੱਡ ਡੋਨਰਜ਼ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਵਿਕਾਸ ਕਪੂਰ ਅਤੇ ਉਨ੍ਹਾਂ ਦੀ ਸਮੂਹ ਟੀਮ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਇਸ ਮੌਕੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਨੇਕ ਰਾਮ, ਅਮਨਦੀਪ ਸਿੰਘ, ਰੋਹਿਤ ਕੁਮਾਰ, ਵਿਹਾਨ ਅਤੇ ਹੋਟਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।