Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਖਾਲੀ ਪਏ ਪਲਾਟਾਂ ’ਚੋਂ ਕੂੜਾ-ਕਰਕਟ ਸਾਫ਼ ਨਾ ਕਰਵਾਉਣ ’ਤੇ ਵੱਖ-ਵੱਖ ਪਲਾਟ ਮਾਲਕਾਂ ਨੂੰ 289 ਨੋਟਿਸ

ਖਾਲੀ ਪਏ ਪਲਾਟਾਂ ’ਚੋਂ ਕੂੜਾ-ਕਰਕਟ ਸਾਫ਼ ਨਾ ਕਰਵਾਉਣ ’ਤੇ ਵੱਖ-ਵੱਖ ਪਲਾਟ ਮਾਲਕਾਂ ਨੂੰ 289 ਨੋਟਿਸ

ਜਲੰਧਰ, ਪ੍ਰਸ਼ਾਸਨ ਵੱਲੋਂ ਖਾਲੀ ਪਏ ਪਲਾਟਾਂ ’ਚੋਂ ਕੂੜਾ-ਕਰਕਟ ਸਾਫ਼ ਨਾ ਕਰਵਾਉਣ ’ਤੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਪਲਾਟ ਮਾਲਕਾਂ ਨੂੰ 289 ਨੋਟਿਸ ਜਾਰੀ ਕੀਤੇ ਗਏ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸ਼੍ਰੀ ਗੌਤਮ ਜੈਨ ਤੇ ਹੋਰ ਅਧਿਕਾਰੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਆਦਰਸ਼ ਨਗਰ ਚੌਕ ਨੇੜੇ ਪਲਾਟ ਦੀ ਸਫਾਈ ਕਰਵਾਈ।
ਡਾ. ਅਗਰਵਾਲ ਨੇ ਦੱਸਿਆ ਕਿ ਨੋਟਿਸ ਜਾਰੀ ਹੋਣ ਦੇ 2 ਦਿਨਾਂ ਦੇ ਅੰਦਰ-ਅੰਦਰ ਪਲਾਟਾਂ ਦੀ ਸਾਫ-ਸਫਾਈ ਨਾ ਕਰਵਾਉਣ ’ਤੇ ਸਰਕਾਰੀ ਵਿਭਾਗਾਂ ਤੋਂ ਸਫਾਈ ਕਰਵਾਈ ਜਾਵੇਗੀ, ਜਿਸ ਦਾ ਖਰਚਾ ਪਲਾਟ ਮਾਲਕ ਤੋਂ ਵਸੂਲ ਕੀਤਾ ਜਾਵੇਗਾ ਅਤੇ ਲਾਗਤ ਜਮ੍ਹਾ ਨਾ ਕਰਵਾਉਣ ’ਤੇ ਮਾਲ ਰਿਕਾਰਡ ’ਚ ਲਾਲ ਐਂਟਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163, ਵਾਤਾਵਰਣ (ਸੁਰੱਖਿਆ) ਐਕਟ, 1986, ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ, 1976 ਅਤੇ ਸੋਲਿਡ ਵੇਸਟ ਮੈਨੇਜਮੈਂਟ ਨਿਯਮ, 2016 ਤਹਿਤ ਜੁਰਮਾਨੇ ਤੋਂ ਇਲਾਵਾ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।