Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

29-30 ਜੂਨ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਲਗਾਤਾਰ ਪਵੇਗਾ ਮੀਂਹ

ਮੌਸਮ ਵਿਭਾਗ ਨੇ ਮਾਨਸੂਨ ਬਾਰੇ ਤਾਜ਼ਾ ਅਪਡੇਟ ਦਿੱਤੀ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ 28 ਤੋਂ 29 ਜੂਨ ਤੱਕ ਦਿੱਲੀ ਅਤੇ ਐਨਸੀਆਰ ਵਿੱਚ ਵੀ ਮਾਨਸੂਨ ਸਰਗਰਮ ਹੋ ਜਾਵੇਗਾ। ਇਸ ਤੋਂ ਬਾਅਦ ਦੋ ਹਫ਼ਤਿਆਂ ਤੱਕ ਲਗਾਤਾਰ ਅਤੇ ਚੰਗੀ ਬਾਰਿਸ਼ ਹੋਵੇਗੀ। ਮੌਸਮ ਬਾਰੇ ਭਵਿੱਖਬਾਣੀ ਕਰਨ ਵਾਲੀ ਨਿੱਜੀ ਏਜੰਸੀ ਸਕਾਈਮੈਟ ਵੈਦਰ ਦੇ ਬੁਲਾਰੇ ਮਹੇਸ਼ ਪਲਾਵਤ ਮੁਤਾਬਕ ਅੱਜ ਤੋਂ ਮਾਨਸੂਨੀ ਹਵਾ ਬਿਹਾਰ ਅਤੇ ਝਾਰਖੰਡ ਵਿੱਚ ਫੈਲ ਜਾਵੇਗੀ। ਇਨ੍ਹਾਂ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਜਾਵੇਗੀ। ਇਸ ਤੋਂ ਬਾਅਦ ਇਹ ਸਿਲਸਲਾ ਪੂਰਬੀ ਉੱਤਰ ਪ੍ਰਦੇਸ਼ ਵੱਲ ਵਧੇਗਾ। ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਪੂਰੇ ਯੂਪੀ ਵਿੱਚ ਮਾਨਸੂਨ ਸਰਗਰਮ ਹੋ ਜਾਵੇਗਾ। ਆਉਣ ਵਾਲੇ 25 ਜੂਨ ਤੋਂ ਪੂਰੇ ਯੂਪੀ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ 29-30 ਜੂਨ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਸਰਗਰਮ ਹੋ ਜਾਵੇਗਾ। ਹਾਲਾਂਕਿ, ਚੱਕਰਵਾਤ ਦੇ ਪ੍ਰਭਾਵ ਕਾਰਨ ਇਸ ਤੋਂ ਪਹਿਲਾਂ ਵੀ ਦਿੱਲੀ-ਐਨਸੀਆਰ ਸਮੇਤ ਪੂਰਬੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 24 ਜੂਨ ਤੋਂ ਮੌਸਮ ਵਿੱਚ ਬਦਲਾਅ ਆਉਣ ਸ਼ੁਰੂ ਹੋ ਜਾਵੇਗਾ ਅਤੇ ਪੰਜਾਬ ’ਚ ਕਿਤੇ ਭਾਰੀ ਅਤੇ ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਅੱਜ ਵੀਰਵਾਰ ਨੂੰ 4 ਰਾਜਾਂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਅਤੇ 6 ਰਾਜਾਂ ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।