ਸੋਨੇ ਅਤੇ ਚਾਂਦੀ ਦੀਆਂ ਕੀਮਤਾਂ, ਜੋ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਵਧ ਰਹੀਆਂ ਸਨ, ਹੁਣ ਲਗਾਤਾਰ ਹੇਠਾਂ ਆ ਰਹੀਆਂ ਹਨ। ਚਾਂਦੀ ਆਪਣੇ ਰਿਕਾਰਡ ਉੱਚ ਪੱਧਰ ਤੋਂ 50% ਡਿੱਗ ਗਈ ਹੈ, ਜਦੋਂ ਕਿ ਸੋਨੇ ਦੀ ਕੀਮਤ ਵਿੱਚ ਵੀ ਲਗਭਗ 30% ਦੀ ਗਿਰਾਵਟ ਆਈ ਹੈ।
ਵਿਸ਼ਵ ਬਾਜ਼ਾਰ ਵਿੱਚ ਕਮਜ਼ੋਰ ਰੁਝਾਨ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ, 23 ਅਕਤੂਬਰ ਨੂੰ ਸੋਨੇ ਦੀ ਕੀਮਤ ਵਿੱਚ ਲਗਭਗ ₹1,900 ਦੀ ਗਿਰਾਵਟ ਦਰਜ ਕੀਤੀ ਗਈ। ਇਸੇ ਦੌਰਾਨ ਚਾਂਦੀ ਦੀ ਕੀਮਤ ਵਿੱਚ ਵੀ ₹5,500 ਦੀ ਕਮੀ ਆਈ।
ਆਲ ਇੰਡੀਆ ਬੁਲੀਅਨ ਐਸੋਸੀਏਸ਼ਨ’ (All India Bullion Association) ਦੇ ਅਨੁਸਾਰ ਦੇਸ਼ ਦੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਕਾਰੋਬਾਰੀ ਸੈਸ਼ਨ ਦੌਰਾਨ ਗਿਰਾਵਟ ਦਰਜ ਕੀਤੀ ਗਈ।
