Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing 31 ਜਨਵਰੀ ਤੋਂ 4 ਫਰਵਰੀ ਦਰਮਿਆਨ ਬਾਰਸ਼ ਦੀ ਚਿਤਾਵਨੀ

31 ਜਨਵਰੀ ਤੋਂ 4 ਫਰਵਰੀ ਦਰਮਿਆਨ ਬਾਰਸ਼ ਦੀ ਚਿਤਾਵਨੀ

ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਵਿੱਚ ਕਈ ਦਿਨਾਂ ਮਗਰੋਂ ਨਿਕਲੀ ਧੁੱਪ ਨੇ ਕੜਾਕੇ ਦੀ ਠੰਢ ਤੋਂ ਰਾਹਤ ਦਿੱਤੀ ਹੈ। ਧੁੁੱਪ ਮਗਰੋਂ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਹੋਰ ਰਾਜਾਂ ਵਿੱਚ ਕੁਝ ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਦਾ ਪ੍ਰਕੋਪ ਰਹੇਗਾ। ਪਰ ਉਸ ਤੋਂ ਬਾਅਦ ਸਥਿਤੀ ਸੁਧਰ ਜਾਵੇਗੀ।ਹਾਲਾਂਕਿ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਤੋਂ ਪੱਛਮੀ ਹਿਮਾਲੀਅਨ ਖੇਤਰ ਦਾ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਵੇਗੀ।ਇਸ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ 31 ਜਨਵਰੀ ਤੱਕ ਭਾਰੀ ਮੀਂਹ ਦਾ ਅਲਰਟ ਹੈ। ਜਦੋਂ ਕਿ ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਵਿੱਚ 31 ਜਨਵਰੀ ਤੋਂ 4 ਫਰਵਰੀ ਦਰਮਿਆਨ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।