Saturday, May 18, 2024
Homeਪੰਜਾਬਲਤੀਫਪੁਰਾ ਦੇ ਲੋਕਾਂ ਦੇ ਨਾਲ ਖੜ੍ਹ ਕੇ ਬੇਘਰੇ ਲੋਕਾਂ ਦਾ ਸਹਾਰਾ ਬਣਨ...

ਲਤੀਫਪੁਰਾ ਦੇ ਲੋਕਾਂ ਦੇ ਨਾਲ ਖੜ੍ਹ ਕੇ ਬੇਘਰੇ ਲੋਕਾਂ ਦਾ ਸਹਾਰਾ ਬਣਨ ਲਈ ਅੱਗੇ ਆਈ ਖ਼ਾਲਸਾ ਏਡ,ਸਿਰ ਢੱਕਣ ਲਈ ਟੈਂਟ ਮੁਹੱਈਆ ਕਰਵਾਏ

ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੀ ਸੰਸਥਾ ‘ਖਾਲਸਾ ਏਡ’ ਹੁਣ ਲਤੀਫਪੁਰਾ ਦੇ ਲੋਕਾਂ ਦੇ ਨਾਲ ਖੜ੍ਹ ਕੇ ਬੇਘਰੇ ਲੋਕਾਂ ਦਾ ਸਹਾਰਾ ਬਣਨ ਲਈ ਅੱਗੇ ਆਈ ਹੈ। ਦੱਸ ਦੇਈਏ ਕਿ ਖਾਲਸਾ ਏਡ ਨੇ ਬੇਘਰੇ ਹੋਏ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਟੈਂਟ ਲਗਾ ਦਿੱਤੇ ਹਨ। ਇੱਥੋਂ ਤੱਕ ਕਿ ਉਨ੍ਹਾਂ ਲੋਕਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ।

ਦਰਅਸਲ ਬੇਘਰੇ ਲੋਕਾਂ ਨੂੰ ਖਾਲਸਾ ਏਡ ਹਰ ਤਰ੍ਹਾਂ ਦੀ ਮਦਦ ਕਰ ਰਹੀ ਹੈ ਅਤੇ ਉਨ੍ਹਾਂ ਲਈ ਖਾਣ ਪਿੰਨ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਦੂਜੇ ਪਾਸੇ ਬੀਤੀ ਰਾਤ ਹੀ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਬੇਘਰੇ ਲੋਕਾਂ ਲਈ ਟੈਂਟਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਰਾਤੋ ਰਾਤ ਖਾਲਸਾ ਏਡ ਸੰਸਥਾ ਨੇ ਸਾਰੇ ਬੇਘਰੇ ਲੋਕਾਂ ਲਈ ਟੈਂਟ ਲਗਾ ਕੇ ਛੱਤ ਬਣਾ ਦਿੱਤੀ ਹੈ। ਖਾਲਸਾ ਏਡ ਨੇ ਕਿਹਾ ਕਿ ਉਹ ਜਲਦੀ ਹੀ ਬੇਘਰਿਆਂ ਨੂੰ ਪੱਕੀਆਂ ਛੱਤਾਂ ਮੁਹੱਈਆ ਕਰਵਾਏਗੀ।
ਗੌਰਤਲਬ ਹੈ ਕਿ 9 ਦਸੰਬਰ ਨੂੰ ਇੰਪਰੂਵਮੈਂਟ ਟਰੱਸਟ ਦੀ ਟੀਮ ਨੇ ਕਰੀਬ 600 ਪੁਲਿਸ ਮੁਲਾਜ਼ਮਾਂ ਦੇ ਨਾਲ ਮਸ਼ੀਨਾਂ ਲੈ ਕੇ ਜਲੰਧਰ ਪਹੁੰਚੀ ਸੀ ਅਤੇ ਉਨ੍ਹਾਂ ਦੇ ਨਾਜਾਇਜ਼ ਮਕਾਨਾਂ ਨੂੰ ਢਾਹ ਦਿੱਤਾ ਸੀ ਜਿਸ ਤੋਂ ਬਾਅਦ ਇਹ ਲੋਕ ਸੜਕਾਂ ‘ਤੇ ਆ ਗਏ ਸਨ ਅਤੇ ਹੁਣ ਅੱਜ ਖ਼ਾਲਸਾ ਏਡ ਨੇ ਇਨ੍ਹਾਂ ਨੂੰ ਟੈਂਟ ਮੁਹਈਆ ਕਰਵਾਏ ਹਨ ਅਤੇ ਖਾਣ ਦਾ ਪੂਰਾ ਪ੍ਰਬੰਧ ਕੀਤਾ ਹੈ। ਇਸ ਪੂਰੇ ਮਾਮਲੇ ਲਈ ਹੁਣ ਹਾਈਕੋਰਟ ਵੱਲੋਂ 12 ਦਸੰਬਰ ਨੂੰ ਕਾਰਵਾਈ ਰਿਪੋਰਟ ਮੰਗੀ ਗਈ ਸੀ। ਲੋਕਾਂ ਵੱਲੋਂ ਬੇਘਰ ਹੋਣ ਮਗਰੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਲੋਕ ਆਪਣੇ ਟੁੱਟੇ ਘਰਾਂ ਨੂੰ ਵੇਖ ਰੋ ਰਹੇ ਹਨ ਅਤੇ ਉਨ੍ਹਾਂ ਦੀ ਹਾਲਤ ਬਹੁਤ ਖ਼ਰਾਬ ਹੋ ਗਈ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਬਿਨਾਂ ਕੋਈ ਬਦਲਵੇਂ ਪ੍ਰਬੰਧ ਕੀਤੇ 50 ਤੋਂ ਵੱਧ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕੜਾਕੇ ਦੀ ਠੰਢ ਵਿੱਚ ਉਹ ਖੁੱਲ੍ਹੇ ਅਸਮਾਨ ਹੇਠ ਸੌਂ ਰਹੇ ਹਨ, ਉਨ੍ਹਾਂ ਕੋਲ ਖਾਣਾ ਨਹੀਂ ਹੈ, ਬੱਚੇ ਆਪਣੇ ਸਕੂਲ ਨਹੀਂ ਜਾ ਸਕਦੇ ਅਤੇ ਬਜ਼ੁਰਗ ਦੁਖੀ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments