Saturday, May 18, 2024
Homeਪੰਜਾਬਇੱਕ ਮਹੀਨੇ ਲਈ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ,ਕਿਸਾਨ ਜਥੇਬੰਦੀਆਂ

ਇੱਕ ਮਹੀਨੇ ਲਈ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ,ਕਿਸਾਨ ਜਥੇਬੰਦੀਆਂ

ਸਰਕਾਰ ਦੇ ਖਿਲਾਫ ਇੱਕ ਵਾਰ ਫਿਰ ਕਿਸਾਨਾਂ ਦਾ ਗੁੱਸਾ ਵੱਧਦਾ ਹੀ ਜਾ ਰਿਹਾ ਹੈ । ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਡੀਸੀ ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਹੁਣ ਕਿਸਾਨਾਂ ਨੇ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਇੱਕ ਮਹੀਨੇ ਲਈ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਕਿਸਾਨ ਲੈ ਕੇ ਡੀ ਸੀ ਦਫਤਰ ਦੇ ਬਾਹਰ ਬੈਠੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਨਸ਼ਾ ਬੰਦ ਕਰਨ ਲਈ ਲਗਭਗ 5 ਸਾਲ ਦਾ ਸਮਾਂ ਲੱਗੇਗਾ ਅਤੇ ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਵੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਹੁਣ ਕਿਸਾਨਾਂ ਵੱਲੋਂ 15 ਦਸੰਬਰ ਤੋਂ ਇੱਕ ਮਹੀਨੇ ਤੱਕ ਪੰਜਾਬ ਦੇ 11 ਜਿਿਲ੍ਹਆਂ ਦੇ 18 ਟੋਲ ਪਲਾਜ਼ਿਆਂ ਉੱਤੇ ਪ੍ਰਦਰਸ਼ਨ ਕਰਕੇ ਇਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਇਹ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਹੀ ਬੰਦ ਕੀਤੇ ਜਾਣਗੇ। ਇਸ ਦੌਰਾਨ ਜੇ ਕਿਸੇ ਟੋਲ ਪਲਾਜ਼ਾ ਵੱਲੋਂ ਕਿਸੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਦੀ ਤਨਖਾਹ ਰੋਕੀ ਗਈ ਤਾਂ ਅਸੀਂ ਉਹ ਵੀ ਤਨਖਾਹ ਲਵਾਉਣ ਲਈ ਸੰਘਰਸ਼ ਕਰਾਂਗੇ। ਇਸ ਤੋਂ ਇਲਾਵਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੋਰ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਾਂ ਅਤੇ ਰਹੇ ਟੋਲ ਪਲਾਜ਼ਿਆਂ ਨੂੰ ਵੀ ਬੰਦ ਕੀਤਾ ਜਾਵੇਗਾ ਇੱਕ ਮਹੀਨੇ ਦੇ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਵੀ ਸਰਕਾਰ ਨੇ ਗੱਲ ਨਾ ਸੁਣੀ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments