Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮਾਤਾ ਚਿੰਤਪੁਰਨੀ ਮੰਦਰ ਗੜ੍ਹਾ ਵਿਖੇ 49ਵਾਂ ਸਲਾਨਾ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ

ਜਲੰਧਰ, (ਵਿਕਰਮ) – ਗੜ੍ਹਾ ਸਥਿਤ ਮਾਤਾ ਚਿੰਤਪੁਰਨੀ ਮੰਦਰ ਧਰਮਸ਼ਾਲਾ ਵਿਖੇ 49ਵਾਂ ਸਲਾਨਾ ਜਾਗਰਣ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਕੀਤੀ ਗਈ, ਜਿਸ ਤੋਂ ਬਾਅਦ ਭਗਤਾਂ ਨੇ ਮਾਂ ਦੇ ਦਰਬਾਰ ਵਿੱਚ ਹਾਜ਼ਰੀ ਭਰ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਸ੍ਰੀ ਸੌਦਾਗਰ ਮਲ ਕੋਮਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਇਹ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਜਾਗਰਣ ਦੌਰਾਨ ਮੋਨੂੰ ਨੀਲਕੰਠ ਮਹਾਦੇਵ ਐਂਡ ਪਾਰਟੀ ਵੱਲੋਂ ਮਨਮੋਹਕ ਧਾਰਮਿਕ ਝਾਕੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸੰਗਤਾਂ ਨੂੰ ਭਾਵ-ਵਿਭੋਰ ਕਰ ਦਿੱਤਾ। ਇਸ ਦੇ ਨਾਲ ਹੀ ਟਿੰਕੂ ਕੋਮਲ ਨੇ ਮਾਤਾ ਰਾਣੀ ਦਾ ਗੁਣਗਾਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ। ਪ੍ਰਸਿੱਧ ਗਾਇਕ ਰਿਹਾਨ ਕੋਮਲ ਅਤੇ ਚਕਸ਼ੂ ਕੋਮਲ ਨੇ ਵੀ ਆਪਣੇ ਭਜਨਾਂ ਰਾਹੀਂ ਸੰਗਤਾਂ ਨੂੰ ਭਗਤੀ ਰਸ ਵਿੱਚ ਰੰਗ ਦਿੱਤਾ।
ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ, ਜਿਸ ਦਾ ਵੱਡੀ ਗਿਣਤੀ ਵਿੱਚ ਹਾਜ਼ਰ ਭਗਤਾਂ ਨੇ ਲਾਹਾ ਲਿਆ। ਇਸ ਮੌਕੇ ਅਦਾਰਾ ਫਾਸਟਵੇਅ ਰਿਪੋਰਟ ਦੇ ਸੰਪਾਦਕ ਸੰਜੇ ਸ਼ਰਮਾ ਵਿਸ਼ੇਸ਼ ਤੌਰ ’ਤੇ ਪੰਡਾਲ ਵਿੱਚ ਪਹੁੰਚੇ। ਸਮੂਹ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।