Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 50 ਹਜ਼ਾਰ ਕੈਨੇਡੀਅਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ,

50 ਹਜ਼ਾਰ ਕੈਨੇਡੀਅਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ,

ਕੈਨੇਡਾ, ਕੈਨੇਡੀਅਨ ਪੁਲਿਸ ਅਨੁਸਾਰ ਪਿਛਲੇ 9 ਸਾਲਾਂ ਵਿੱਚ ਕੈਨੇਡਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 50 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਨੇਡਾ ਵਿਚ ਨਸ਼ਾ ਤਸਕਰਾਂ ਦੇ ਵਧਦੇ ਨੈੱਟਵਰਕ ਤੋਂ ਭਾਰਤ ਪਹਿਲਾਂ ਹੀ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਹੁਣ ਇਸ ਸੂਚੀ ਵਿੱਚ ਅਮਰੀਕਾ ਦਾ ਨਾਂ ਵੀ ਜੁੜ ਗਿਆ ਹੈ। ਰਾਇਲ ਕੈਨੇਡੀਅਨ ਪੁਲਿਸ ਨੇ ਮੰਨਿਆ ਕਿ ਇਸ ਵੇਲੇ 4,000 ਸੰਗਠਿਤ ਗਰੋਹ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਡਰੱਗ ਡੀਲਰ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਲੋਕ ਏਸ਼ੀਆਈ ਮੂਲ ਦੇ ਹਨ ਅਤੇ ਮਾਫੀਆ ਦੇ ਇਕ ਵੱਡੇ ਸਰਗਨਾ ਦੇ ਤਾਰ ਚੀਨ ਨਾਲ ਵੀ ਜੁੜ ਰਹੇ ਹਨ। ਕੈਨੇਡਾ ਵਿੱਚ ਪਿਛਲੇ ਅੱਠ ਸਾਲਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 200 ਫੀਸਦੀ ਵਾਧਾ ਹੋਇਆ ਹੈ।

ਇੱਕ ਅਧਿਕਾਰਤ ਅੰਕੜੇ ਦੇ ਅਨੁਸਾਰ 2016 ਤੋਂ, ਲਗਭਗ 50,000 ਕੈਨੇਡੀਅਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਅੰਤਰਰਾਸ਼ਟਰੀ ਡਰੱਗ ਹੱਬ ਬਣਨ ਦਾ ਸਭ ਤੋਂ ਵੱਡਾ ਕਾਰਨ ਪਿਛਲੀ ਸਰਕਾਰ ਦੇ ਸ਼ੱਕੀ ਲੋਕਾਂ ਨਾਲ ਸਬੰਧ ਰਹੇ ਹਨ। ਜਿਸ ਕਾਰਨ ਉਹ ਸਖ਼ਤ ਕਾਨੂੰਨ ਵਿੱਚ ਢਿੱਲ ਦਿੰਦਾ ਰਿਹਾ। ਉਦਾਹਰਣ ਵਜੋਂ, ਪਿਛਲੀ ਸਰਕਾਰ ਨੇ ਨਸ਼ਾ ਤਸਕਰਾਂ ਲਈ ਲਾਜ਼ਮੀ ਜੇਲ੍ਹ ਦੀ ਸਜ਼ਾ ਖ਼ਤਮ ਕਰ ਦਿੱਤੀ ਸੀ। ਬਹੁਤੇ ਨਸ਼ਾ ਤਸਕਰਾਂ ਨੂੰ ਬੜੀ ਆਸਾਨੀ ਨਾਲ ਜ਼ਮਾਨਤ ਮਿਲਣ ਲੱਗੀ ਅਤੇ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਨਤੀਜੇ ਵਜੋਂ, ਕੈਨੇਡਾ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਕੇਂਦਰ ਬਣ ਗਿਆ।

ਕੈਨੇਡਾ ਦੇ ਡਰੱਗ ਹੱਬ ਬਣਨ ਤੋਂ ਅਮਰੀਕਾ ਵੀ ਕਾਫੀ ਚਿੰਤਤ ਹੈ। ਕਿਉਂਕਿ ਇਨ੍ਹਾਂ ਵਿੱਚੋਂ ਇੱਕ ਵੱਡੇ ਸਮੱਗਲਰ ਦੇ ਚੀਨੀ ਏਜੰਸੀਆਂ ਨਾਲ ਸਿੱਧੇ ਸਬੰਧ ਵੀ ਦੱਸੇ ਜਾਂਦੇ ਹਨ। ਅਮਰੀਕਾ ਨੇ ਕੈਨੇਡਾ ਤੋਂ ਜੋ ਗੁਪਤ ਸੂਚਨਾ ਮੰਗੀ ਸੀ, ਉਸ ਵਿਚ ਇਕ ਵੱਡੇ ਸਮਗਲਿੰਗ ਨੈੱਟਵਰਕ ਬਾਰੇ ਜਾਣਕਾਰੀ ਮੰਗੀ ਗਈ ਸੀ। ਇਹ ਤਸਕਰੀ ਦਾ ਨੈੱਟਵਰਕ ਅੰਤਰਰਾਸ਼ਟਰੀ ਪੱਧਰ ‘ਤੇ ਨਸ਼ਿਆਂ ਦੀ ਤਸਕਰੀ ਕਰਦਾ ਹੈ। ਕੈਨੇਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿੱਚ ਜ਼ਿਆਦਾਤਰ ਏਸ਼ੀਆਈ ਲੋਕ ਸ਼ਾਮਲ ਹਨ।