Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए
You are currently viewing 5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼

ਚੰਡੀਗੜ੍ਹ/ਜਲੰਧਰ, 11 ਜਨਵਰੀ :ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ।

ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।