Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ

ਇਸ ਸਮੇਂ ਮਾਨਸੂਨ ਪੂਰੇ ਦੇਸ਼ ਵਿਚ ਸਰਗਰਮ ਹੋ ਚੁੱਕਾ ਹੈ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਹੈ ਕਿ ਅਗਲੇ ਛੇ ਤੋਂ ਸੱਤ ਦਿਨਾਂ ਤੱਕ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਸ਼ ਹੋਵੇਗੀ।ਪੰਜਾਬ ਵਿਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨੀਆਂ ਨੇ 5 ਜੁਲਾਈ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕਾ ਅਤੇ 6 ਤੋਂ 8 ਜੁਲਾਈ ਤੱਕ ਜ਼ਿਆਦਾਤਰ ਹਿੱਸਿਆ ’ਚ ਤੇਜ਼ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਦੂਜੇ ਪਾਸੇ, ਦੱਖਣੀ ਪ੍ਰਾਇਦੀਪ ਭਾਰਤ ਅਤੇ ਉੱਤਰੀ ਮਹਾਰਾਸ਼ਟਰ ਵਿੱਚ 6 ਜੁਲਾਈ ਤੱਕ ਅਤੇ ਗੁਜਰਾਤ ਵਿੱਚ 8 ਜੁਲਾਈ ਤੱਕ ਮੀਂਹ ਦਾ ਤੇਜ਼ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।ਕੇਂਦਰੀ ਮੌਸਮ ਭਵਿੱਖਬਾਣੀ ਏਜੰਸੀ ਨੇ 8 ਜੁਲਾਈ ਤੱਕ ਮਹਾਰਾਸ਼ਟਰ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਤਾਜ਼ਾ ਮੌਸਮ ਬੁਲੇਟਿਨ ਵਿੱਚ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਦੱਖਣੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।