Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ 6 ਜ਼ਿਲ੍ਹੇ ਅੱਜ ਸਵੇਰ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹਿਣਗੇ

ਪੰਜਾਬ ਦੇ 6 ਜ਼ਿਲ੍ਹੇ ਅੱਜ ਸਵੇਰ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹਿਣਗੇ

ਜਲੰਧਰ, ਪੰਜਾਬ ਦੇ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਹੁਣ ਇਹ ਮਾਮਲਾ ਕਾਫੀ ਭਖ ਗਿਆ ਹੈ। ਇਸ ਮਾਮਲੇ ਮਗਰੋਂ ਹੁਣ ਵਾਲਮੀਕਿ ਸਮਾਜ ਵੱਲੋਂ 6 ਥਾਵਾਂ ’ਤੇ ਬੰਦ ਦੀ ਕਾਲ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ 6 ਜ਼ਿਲ੍ਹੇ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਮੋਗਾ ਅੱਜ ਸਵੇਰ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

ਜਲੰਧਰ ਜ਼ਿਲ੍ਹੇ ਦੀਆਂ ਸਾਰੀਆਂ ਸਮਾਜਿਕ ਸੰਸਥਾਵਾਂ ਨੇ ਬੰਦ ਦਾ ਸਮਰਥਨ ਕੀਤਾ ਹੈ। ਮੈਡੀਕਲ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੇਣ ਜਾ ਰਹੇ ਵਿਦਿਆਰਥੀਆਂ ਲਈ ਸਹੂਲਤਾਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ। ਜਲੰਧਰ ਵਿੱਚ ਸਭ ਤੋਂ ਵੱਡੇ ਪ੍ਰਦਰਸ਼ਨ ਭਗਵਾਨ ਵਾਲਮੀਕਿ ਮਹਾਰਾਜ ਚੌਕ (ਜੋਤੀ ਚੌਕ), ​​ਡਾ. ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ) ਅਤੇ ਸ਼੍ਰੀ ਗੁਰੂ ਰਵਿਦਾਸ ਚੌਕ ਵਿਖੇ ਹੋਣਗੇ।

ਜਲੰਧਰ ਵਿੱਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਮੰਗਲਵਾਰ ਨੂੰ ਜਲੰਧਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਫਗਵਾੜਾ ਵਿੱਚ ਵੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੂਰਤੀ ਤੋੜਨ ਦੀ ਕੋਸ਼ਿਸ਼ ਤੋਂ ਬਾਅਦ ਰਵਿਦਾਸ ਭਾਈਚਾਰੇ ਵਿੱਚ ਬਹੁਤ ਗੁੱਸਾ ਹੈ। ਰਵਿਦਾਸ ਭਾਈਚਾਰੇ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਮੋਗਾ ਪੂਰਨ ਰੂਪ ਵਿੱਚ ਬੰਦ ਦਲਿਤ ਸਮਾਜ ਅਤੇ ਵਾਲਮੀਕਿ ਸਮਾਜ ਵੱਲੋਂ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਮਗਰੋਂ ਮੋਗਾ ਵਿੱਚ ਕੋਈ ਵੀ ਦੁਕਾਨ ਨਹੀਂ ਖੁੱਲੀ ਹੈ।