Saturday, May 18, 2024
Homeਸਾਡੀ ਸਿਹਤਭਾਰਤ ਵਿੱਚ ਕੋਰੋਨਾ ਵਾਇਰਸ ਦਾ ਮੁੜ ਖਤਰਾ ,ਫਿਰ ਵੱਧ ਰਹੇ ਕੋਰੋਨਾ ਕੇਸ

ਭਾਰਤ ਵਿੱਚ ਕੋਰੋਨਾ ਵਾਇਰਸ ਦਾ ਮੁੜ ਖਤਰਾ ,ਫਿਰ ਵੱਧ ਰਹੇ ਕੋਰੋਨਾ ਕੇਸ

ਭਾਰਤ ‘ਚ ਕੋਰੋਨਾ ਨੇ ਇੱਕ ਵਾਰ ਫਿਰ ਤੋਂ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਕੋਵਿਡ-19 ਦੇ ਮਾਮਲੇ ਰੋਜ਼ਾਨਾ ਵਧਦੇ ਨਜ਼ਰ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ ਕੋਵਿਡ -19 ਦੇ 1,249 ਨਵੇਂ ਮਾਮਲੇ ਦਰਜ ਹੋਏ ਹਨ ਅਤੇ ਤੁਹਾਨੂੰ ਦੱਸ ਦੇਈਏ ਕਿ ਹੁਣ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ ਵੱਧ ਕੇ 7,927 ਹੋ ਗਏ ਹਨ।

ਲੰਬੇ ਸਮੇਂ ਬਾਅਦ ਦਿੱਲੀ (Delhi Coronavirus Case) ਵਿੱਚ ਕੋਰੋਨਾ ਦੇ 117 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਟੈਸਟਿੰਗ ਵਿੱਚ ਵਾਧੇ ਕਾਰਨ, ਲਾਗ ਦਰ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ ਵਿੱਚ ਕੋਵਿਡ ਦੇ 346 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 17 ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਜਦਕਿ 212 ਮਰੀਜ਼ ਆਈਸੋਲੇਸ਼ਨ ਵਿੱਚ ਹਨ।ਪੰਜਾਬ ਵਿੱਚ ਕੁੱਲ 2,340 ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ ਮੁਹਾਲੀ ਵਿੱਚ ਸੱਤ, ਜਲੰਧਰ ਵਿੱਚ ਚਾਰ, ਬਠਿੰਡਾ, ਹੁਸ਼ਿਆਰਪੁਰ, ਪਟਿਆਲਾ ਵਿੱਚ ਦੋ-ਦੋ ਅਤੇ ਗੁਰਦਾਸਪੁਰ ਵਿੱਚ ਇੱਕ ਕੇਸ ਸਾਹਮਣੇ ਆਇਆ ਹੈ। ਸਭ ਤੋਂ ਵੱਧ ਮਾਮਲੇ ਪਹਾੜੀ ਸੂਬਿਆਂ ਵਿੱਚ ਸਾਹਮਣੇ ਆਏ ਹਨ। 22 ਮਾਮਲੇ ਪਹਾੜੀ ਖੇਤਰ ਵਿੱਚ ਪਾਏ ਗਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਕੁੱਲ ਕੋਰੋਨਾ ਕਾਰਨ 4,194 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਕੋਵਿਡ ਸੰਕਰਮਿਤਾਂ ਦੀ ਗਿਣਤੀ 4.47 ਕਰੋੜ (4,47,00,667) ਦਰਜ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ 1,05,316 ਟੈਸਟਾਂ ਨਾਲ ਕੋਵਿਡ ਦਾ ਪਤਾ ਲਗਾਉਣ ਲਈ ਹੁਣ ਤੱਕ 92.07 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,61,922 ਹੋ ਗਈ ਹੈ, ਜਦੋਂ ਕਿ ਮੌਤ ਦਰ 1.19 ਪ੍ਰਤੀਸ਼ਤ ਦਰਜ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments