Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

7ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ

ਦੇਸ਼ ਵਿੱਚ ਅਪਰਾਧ, ਬਲਾਤਕਾਰ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਹਿਰ ਦੇ ਇੱਕ ਸਰਕਾਰੀ ਸਕੂਲ ਦੀ 7ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਦੋਸ਼ ਹੈ ਕਿ ਇਸ ਘਟਨਾ ਨੂੰ ਪੰਜ ਲੜਕਿਆਂ ਨੇ ਅੰਜਾਮ ਦਿੱਤਾ ਹੈ, ਜਿਨ੍ਹਾਂ ‘ਚੋਂ ਚਾਰ ਸਕੂਲ ਦੇ ਵਿਦਿਆਰਥੀ ਹਨ ਜਦਕਿ ਇਕ ਬਾਹਰੀ ਹੈ।

ਦੱਸ ਦੇਈਏਕਿ ਸਾਰੇ ਦੋਸ਼ੀ ਨਾਬਾਲਗ ਹਨ। ਮੁਲਜ਼ਮਾਂ ਵਿੱਚੋਂ ਇੱਕ ਵਿਦਿਆਰਥਣ ਦੀ ਜਮਾਤ ਵਿੱਚ ਪੜ੍ਹਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਵਿਦਿਆਰਥਣ ਨਾਲ ਕਈ ਵਾਰ ਸਮੂਹਿਕ ਬਲਾਤਕਾਰ ਕੀਤਾ। ਫੜੇ ਗਏ ਤਿੰਨੇ ਮੁਲਜ਼ਮ ਨੌਵੀਂ ਜਮਾਤ ਵਿੱਚ ਪੜ੍ਹਦੇ ਹਨ। ਸਬੰਧਤ ਥਾਣੇ ਦੀ ਪੁਲਿਸ ਨੇ 18 ਮਈ ਨੂੰ ਕੇਸ ਦਰਜ ਕੀਤਾ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੁੱਪ ਹੈ। ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਬਾਲ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਮੁਲਜ਼ਮ ਵਿਦਿਆਰਥੀ ਨੂੰ ਚੋਰੀ ਦੇ ਇੱਕ ਮਾਮਲੇ ਵਿੱਚ ਬਲੈਕਮੇਲ ਕਰਕੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ।ਇਸ ਤੋਂ ਪਹਿਲਾਂ ਨਾਬਾਲਗ ਵਿਦਿਆਰਥੀ ਨੇ ਵਿਦਿਆਰਥਣ ਨਾਲ ਬਲਾਤਕਾਰ ਕੀਤਾ, ਫਿਰ ਆਪਣੇ ਦੋਸਤਾਂ ਨੂੰ ਇਸ ਬਾਰੇ ਦੱਸਿਆ। ਇਸ ਤੋਂ ਬਾਅਦ ਹੋਰ ਦੋਸ਼ੀਆਂ ਨੇ ਵੀ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਮੁਲਜ਼ਮ ਵਿਦਿਆਰਥਣ ਨੂੰ ਚੰਡੀਗੜ੍ਹ ਦੇ ਇੱਕ ਪਾਰਕ ਸਮੇਤ ਕਈ ਥਾਵਾਂ ’ਤੇ ਲਿਜਾ ਕੇ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ।

ਇਸ ਮਾਮਲੇ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ 18 ਮਈ ਨੂੰ ਹੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ। ਪੀੜਤਾ ਨੇ ਇਸ ਘਟਨਾ ਦੀ ਜਾਣਕਾਰੀ ਇਕ ਅਧਿਆਪਕ ਨੂੰ ਦਿੱਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਕੋਲ ਪਹੁੰਚਿਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਚਾਈਲਡ ਹੈਲਪਲਾਈਨ ਨੂੰ ਦਿੱਤੀ ਗਈ।