Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਾਰਵਾਈ ਦੌਰਾਨ 7 ਮੁਕੱਦਮੇ ਦਰਜ਼, ਹੈਰੋਇਨ, ਗੈਰ-ਕਾਨੂੰਨੀ ਸ਼ਰਾਬ ਤੇ ਮੋਟਰਸਾਇਕਲ ਬਰਾਮਦ

ਕਾਰਵਾਈ ਦੌਰਾਨ 7 ਮੁਕੱਦਮੇ ਦਰਜ਼, ਹੈਰੋਇਨ, ਗੈਰ-ਕਾਨੂੰਨੀ ਸ਼ਰਾਬ ਤੇ ਮੋਟਰਸਾਇਕਲ ਬਰਾਮਦ

*”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਨਸ਼ਾ ਤਸਕਰਾਂ ਖਿਲਾਫ਼ ਸ਼ਹਿਰ ਦੇ 13 ਹੋਟਸਪੋਟ ‘ਤੇ ਕਾਸੋ ਆਪ੍ਰੇਸ਼ਨ*

 

*ਕਾਰਵਾਈ ਦੌਰਾਨ 7 ਮੁਕੱਦਮੇ ਦਰਜ਼, ਹੈਰੋਇਨ, ਗੈਰ-ਕਾਨੂੰਨੀ ਸ਼ਰਾਬ ਤੇ ਮੋਟਰਸਾਇਕਲ ਬਰਾਮਦ*

ਜਲੰਧਰ, ਸ਼ਹਿਰ ਵਿੱਚੋ ਨਸ਼ੇ ਨੂੰ ਖਤਮ ਕਰਨ ਦੇ ਨਿਰੰਤਰ ਯਤਨਾਂ ਤਹਿਤ ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੋਰ ਦੀ ਅਗਵਾਈ ਹੇਠ ਜੁਆਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਸ਼ਰਮਾ, ਏਡੀਸੀਪੀ-1 ਸ਼੍ਰੀਮਤੀ ਆਕਰਸ਼ੀ ਜੈਨ. ਏਡੀਸੀਪੀ-2 ਸ਼੍ਰੀ ਹਰਿੰਦਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਵਿਸ਼ੇਸ਼ ਕਾਸੋ ਉਪਰੇਸ਼ਨ ਚਲਾਇਆ ਗਿਆ।

ਇਸ ਤਲਾਸ਼ੀ ਮੁਹਿੰਮ ਲਈ 130 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਜਿਹਨਾਂ ਨੇ ਜਲੰਧਰ ਦੇ 13 ਹੋਟਸਪੋਟ ਨੂੰ ਨਿਸ਼ਾਨਾ ਬਣਾਇਆ ਜਿਹਨਾਂ ਵਿੱਚ ਰੇਲਵੇ ਸ਼ਟੇਸ਼ਨ, ਅਲੀ ਮੁਹੱਲਾ, ਇੰਦਰਾ ਕਲੋਨੀ, ਭਾਰਗੋ ਕੈਂਪ, ਬਸਤੀ ਸ਼ੇਖ ਆਦਿ ਸ਼ਾਮਲ ਸਨ। ਆਪਰੇਸ਼ਨ ਦੌਰਾਨ ਹਰੇਕ ਹੋਟਸਪੋਟ ਦੀ ਨਿਗਰਾਨੀ ਏਡੀਸੀਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੁਆਰਾ ਕੀਤੀ ਗਈ ਸੀ।

ਇਸ ਕਾਰਵਾਈ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ, ਵਾਹਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ਤੇ ਨਕੇਲ ਕੱਸੀ ਜਾ ਸਕੇ। ਸੀਪੀ ਜਲੰਧਰ ਨੇ ਦੱਸਿਆ ਕਿ ਇਸ ਕਾਸੋ ਆਪਰੇਸ਼ਨ ਦੇ ਨਤੀਜੇ ਵਜੋਂ ਪੁਲਿਸ ਵਲੋ *ਕੁੱਲ 32.2 ਗ੍ਰਾਂਮ ਹੈਰੋਇਨ, 13,500 ml ਗੈਰ-ਕਾਨੂੰਨੀ ਸ਼ਰਾਬ ਅਤੇ 2 ਮੋਟਰਸਾਇਕਲ ਬਰਾਮਦ* ਕਰਕੇ *7 ਦੋਸ਼ੀਆਂ ਨੂੰ ਗ੍ਰਿਫਤਾਰ* ਕੀਤਾ ਗਿਆ ਅਤੇ ਇਹਨਾਂ ਦੋਸ਼ੀਆਂ ਦੇ ਖਿਲਾਫ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ *ਕੁੱਲ 7 ਮਕੁੱਦਮੇ ਰਜਿਸਟਰ* ਕੀਤੇ ਗਏ। ਇਸ ਤੋਂ ਇਲਾਵਾ, ਸਥਾਨਕ ਲੋਕਾਂ ਤੋਂ ਨੇੜਲੇ ਨਸ਼ਾ ਤਸਕਰਾਂ ਅਤੇ ਖੇਤਰ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪੁੱਛਗਿੱਛ ਕੀਤੀ ਗਈ।

ਸੀਪੀ ਜਲੰਧਰ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਵਪਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਨਾਗਰਿਕਾਂ ਨੂੰ ਵੀ ਭਰੋਸਾ ਦਿਵਾਉਂਦੀ ਹੈ ਕਿ ਪੁਲਿਸ ਅਧਿਕਾਰੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਕੋਸ਼ਿਸ਼ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ।