Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਨਹਿਰ ‘ਚ ਨਹਾਉਂਦੇ ਸਮੇਂ ਡੁੱਬੇ 8 ਬੱਚੇ , 4 ਬੱਚਿਆਂ ਨੇ ਖੁਦ ਨੂੰ ਬਚਾਇਆ, 2 ਦੀਆਂ ਮਿਲੀਆਂ ਲਾਸ਼ਾਂ

ਲੁਧਿਆਣਾ ਦੇ ਲੁਹਾਰਾ ਵਿਖੇ ਗਿੱਲ ਨਹਿਰ ਵਿੱਚ ਨਹਾਉਂਦੇ ਸਮੇਂ ਕੰਢੇ ਨਾਲ ਬੰਨ੍ਹੀ ਤਾਰ ਟੁੱਟਣ ਕਾਰਨ 8 ਬੱਚੇ ਡੁੱਬ ਗਏ ਹਨ। ਜਿਨ੍ਹਾਂ ‘ਚੋਂ 4 ਬੱਚੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਬਚਾਉਣ ਵਿੱਚ ਕਾਮਯਾਬ ਹੋ ਗਏ, ਪਰ 4 ਬੱਚੇ ਪਾਣੀ ਵਿੱਚ ਡੁੱਬ ਗਏ ,ਜਿਨਾਂ ਵਿੱਚੋਂ 2 ਬੱਚਿਆਂ ਦੀਆਂ ਲਾਸ਼ਾਂ ਕੱਲ੍ਹ ਸ਼ਾਮ ਨੂੰ ਮਿਲ ਗਈਆਂ ,ਜਦੋਂ ਕਿ 2 ਬੱਚੇ ਅਜੇ ਵੀ ਲਾਪਤਾ ਹਨ। ਗੋਤਾਖੋਰ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਨਹਿਰ ਵਿੱਚ ਡੁੱਬਣ ਵਾਲੇ ਬੱਚਿਆਂ ਦੀ ਪਛਾਣ ਪ੍ਰਕਾਸ਼ (14), ਮਨੀਸ਼ (15), ਗੋਲੂ (10) ਅਤੇ ਮੋਲੂ ਉਰਫ ਸਾਹਿਲ (10) ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਪ੍ਰਕਾਸ਼ ਅਤੇ ਮੋਲੂ ਉਰਫ ਸਾਹਿਲ ਦੀਆਂ ਲਾਸ਼ਾਂ ਮਿਲ ਗਈਆਂ ਹਨ। ਜਦੋਂ ਕਿ ਪੁਲਿਸ ਮਨੀਸ਼ ਅਤੇ ਗੋਲੂ ਦੀ ਭਾਲ ਕਰ ਰਹੀ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਥਾਣਾ ਮਾਡਲ ਟਾਊਨ ਦੀ ਪੁਲਿਸ ਨੂੰ ਪ੍ਰਕਾਸ਼ ਦੀ ਲਾਸ਼ ਮਿਲੀ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਲਨ ਟਾਊਨ ਥਾਣਾ ਖੇਤਰ ਤੋਂ ਮੋਲੂ ਉਰਫ ਸਾਹਿਲ ਦੀ ਲਾਸ਼ ਵੀ ਬਰਾਮਦ ਕੀਤੀ ਗਈ।