Business Khas

Latest news
ਗੁਰਦੁਆਰੇ ‘ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ ‘ਚੋਂ ਸਿਗਰੇਟ, ਤੰਬਾਕੂ ਤੇ ਕੈਪਸੂਲ ਮਿਲੇ ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ 80ਵਾਂ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਕੱਲ੍ਹ ਰਾਤ ਹੋਵੇਗਾ ਸੂਰਜ ਗ੍ਰਹਿਣ… ਭਾਰਤ ਵਿੱਚ ਦਿਖਾਈ ਦੇਵੇਗਾ? ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ 10 ਸਾਲ ਪਹਿਲਾ ਹੋਇਆ ਸੀ ਵਿਆਹ; ਨਹੀਂ ਸੀ ਕੋਈ ਔਲਾਦ ਚਾਈਲਡ ਆਰਟਿਸਟ ਤੋਂ ਸਾਊਥ ਦੀ ਸੁਪਰਸਟਾਰ, ਫਿਰ ਟੁੱਟਿਆ ਵਿਆਹ 640 अंक मिले थे, फिर भी भर रहे 10-10 लाख', छात्रा ने PM मोदी को भेजा ईमेल सरकार के साथ इन मांगों पर बनी सहमति लेकिन स्टूडेंट आंदोलन रहेगा जारी ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ
You are currently viewing 80ਵਾਂ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

80ਵਾਂ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ, 11 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਇਥੇ ਸਟੇਡੀਅਮ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵੱਖ-ਵੱਖ ਵਿਭਾਗ ਸੌਂਪੇ ਗਏ ਕਾਰਜ/ਜ਼ਿੰਮੇਵਾਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲੈਣ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਸ਼੍ਰੀ ਵਾਲੀਆ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਲੋਕਾਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸੁਰੱਖਿਆ, ਸੁਖਾਲੀ ਐਂਟਰੀ, ਪਾਰਕਿੰਗ, ਆਵਾਜਾਈ ਦੀ ਸੁਚਾਰੂ ਵਿਵਸਥਾ ਸਬੰਧੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਟੇਡੀਅਮ ਅਤੇ ਪ੍ਰਮੁੱਖ ਚੌਕਾ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।