Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

8ਵੀਂ ਜਮਾਤ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਸੋਮਵਾਰ ਦੁਪਹਿਰ ਬਾਅਦ ਐਲਾਨ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵਰਿੰਦਰ ਭਾਟੀਆ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਲਵਪ੍ਰੀਤ ਕੌਰ ਪਿਤਾ ਸ੍ਰੀ ਕੁਲਵਿੰਦਰ ਸਿੰਘ ਸਰਕਾਰੀ ਸਕੂਲ ਬੁਢਲਾਡਾ ਦੀ ਬੱਚੀ 600 ਅੰਕਾਂ ਵਿੱਚੋਂ 600 ਅੰਕ ਹਾਸਿਲ ਕਰਕੇ ਅੱਵਲ ਆਈ ਹੈ।

ਗੁਰਅੰਕਿਤ ਕੌਰ ਪਿਤਾ ਸੁਖਵਿੰਦਰ ਸਿੰਘ ਸਰਕਾਰੀ ਸਕੂਲ ਬੁਢਲਾਡਾ ਨੇ ਵੀ 600 ਅੰਕ ਹਾਸਿਲ ਕੀਤੇ ਹਨ ਤੇ ਅਤੇ ਦੂਜਾ ਮੁਕਾਮ ਹਾਸਲ ਕਰਨ ਵਿੱਚ ਕਾਮਯਾਬ ਹੋਈ। ਸਮਰਪ੍ਰੀਤ ਕੌਰ ਪਿਤਾ ਜਗਦੇਵ ਸਿੰਘ ਬੱਸੀਆਂ ਜ਼ਿਲ੍ਹਾ ਲੁਧਿਆਣਾ ਨੇ 598 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਅੱਠਵੀਂ ਜਮਾਤ ਵਿਚ ਰਜਿਸਟਰਡ ਵਿਦਿਆਰਥੀਆਂ ਲਈ 25 ਫਰਵਰੀ ਤੋਂ 22 ਮਾਰਚ 2023 ਦਰਮਿਆਨ ਪੀਐੱਸਈਬੀ ਵੱਲੋਂ ਲਈਆਂ ਜਾਣ ਵਾਲੀਆਂ 8ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ 98.01 ਫ਼ੀਸਦ ਰਿਹਾ।ਪਾਸ ਫ਼ੀਸਦ ‘ਚ ਪਠਾਨਕੋਟ 99.33 ਪੰਜਾਬ ਭਰ ‘ਚੋਂ ਅੱਵਲ ਰਿਹਾ ਜਦਕਿ ਮੋਗਾ 96.79 ਫ਼ੀਸਦ ਨਾਲ ਫਾਡੀ ਰਿਹਾ। ਮੁਹਾਲੀ ਜ਼ਿਲ੍ਹਾ 14ਵੇਂ ਸਥਾਨ ਉਪਰ ਰਿਹਾ। ਕੁੜੀਆਂ ਦੀ ਪਾਸ ਫ਼ੀਸਦ 98.68 ਫ਼ੀਸਦੀ ਤੇ ਮੁੰਡਿਆਂ ਦੀ ਪਾਸ ਫ਼ੀਸਦ 97.41 ਰਹੀ। ਛੇ ਟਰਾਂਸਜ਼ੈਡਰ 6 ਅਪੀਅਰ ਹੋਏ ਅਤੇ ਸਾਰੇ ਹੀ ਪਾਸ ਹੋ ਗਏ। ਗ਼ੈਰ ਸਰਕਾਰੀ ਸਕੂਲਾਂ ਦਾ ਨਤੀਜਾ ਸਭ ਤੋਂ ਵੱਧ 99.12 ਫ਼ੀਸਦ ਰਿਹਾ ਜਦਕਿ ਸਰਕਾਰੀ ਸਕੂਲ ਦਾ ਪਾਸ ਫੀਸਦੀ 97.88 ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਦਾ 2021 ‘ਚ 99.88%, 2022 ”ਚ 98.25% ਤੇ 2023 ‘ਚ 98.01% ਨਤੀਜਾ ਰਿਹਾ।